17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਦਸੂਹਾ ਵਿਖੇ ਸਰਕਲ ਸਕੱਤਰ ਵਿਨੋਦ ਕੁਮਾਰ ਗਾਂਗੁਲੀ ਦੀ ਅਗਵਾਈ ’ਚ ਸੀ. ਐਮ. ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਸਵਾਗਤ

ਰਾਮਗੜ੍ਹ ਸੀਕਰੀ, 17 ਨਵੰਬਰ (ਕਟੋਚ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਦਸੂਹਾ ਪਹੁੰਚਣ ’ਤੇ ਭਾਜਪਾ ਤਲਵਾੜਾ ਸਰਕਲ ਦੇ ਸਕੱਤਰ ਵਿਨੋਦ ਕੁਮਾਰ ਗਾਂਗੁਲੀ ਦੀ ਅਗਵਾਈ ਵਿਚ ਭਾਜਪਾ ਵਰਕਰਾਂ ਵਲੋਂ ਜ਼ੋਰਦਾਰ ਤੇ ਨਿੱਘਾ ਸੁਆਗਤ ਕੀਤਾ ਗਿਆ। ਇਸ ਮੌਕੇ ਭਾਜਪਾ ਵਰਕਰਾਂ ਵਲੋਂ ਫੁੱਲਾਂ ਦੀ ਵਰਖਾ ਅਤੇ ਨਾਅਰਿਆਂ ਨਾਲ ਮੁੱਖ ਮੰਤਰੀ ਦਾ ਸੁਆਗਤ ਕੀਤਾ ਗਿਆ।

ਅਜੀਤ ਡੈਸਕ 18-11-2026
ਰਾਮਗੜ੍ਹ ਸੀਕਰੀ, 17 ਨਵੰਬਰ (ਕਟੋਚ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਦਸੂਹਾ ਪਹੁੰਚਣ ’ਤੇ ਭਾਜਪਾ ਤਲਵਾੜਾ ਸਰਕਲ ਦੇ ਸਕੱਤਰ ਵਿਨੋਦ ਕੁਮਾਰ ਗਾਂਗੁਲੀ ਦੀ ਅਗਵਾਈ ਵਿਚ ਭਾਜਪਾ ਵਰਕਰਾਂ ਵਲੋਂ ਜ਼ੋਰਦਾਰ ਤੇ ਨਿੱਘਾ ਸੁਆਗਤ ਕੀਤਾ ਗਿਆ। ਇਸ ਮੌਕੇ ਭਾਜਪਾ ਵਰਕਰਾਂ ਵਲੋਂ ਫੁੱਲਾਂ ਦੀ ਵਰਖਾ ਅਤੇ ਨਾਅਰਿਆਂ ਨਾਲ ਮੁੱਖ ਮੰਤਰੀ ਦਾ ਸੁਆਗਤ ਕੀਤਾ ਗਿਆ। ਇਸ ਮੌਕੇ ਵਰਕਰਾਂ ਵਿਚ ਉਤਸ਼ਾਹ ਅਤੇ ਖ਼ੁਸ਼ੀ ਦੇਖੀ ਗਈ। ਇਸ ਮੌਕੇ ਰਾਮਗੜ੍ਹ ਸੀਕਰੀ ਵਿਖੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸੁਚੱਜੀ ਅਤੇ ਦਮਦਾਰ ਅਗਵਾਈ ਵਿਚ ਹਰਿਆਣਾ ਵਿਚ ਵਿਕਾਸ ਨੂੰ ਨਵੀਂ ਦਿਸ਼ਾ ਮਿਲੀ ਹੈ। ਲੋਕ ਪੱਖੀ ਵਿਕਾਸ ਕੰਮਾਂ ਵਿਚ ਤੇਜ਼ੀ ਆਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਦੇ ਲੋਕ ਪੱਖੀ ਨੀਤੀਆਂ ਨਾਲ ਹਰੇਕ ਵਰਗ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵਿਨੋਦ ਕੁਮਾਰ ਗਾਂਗੁਲੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦਸੂਹਾ ਆਮਦ ਨਾਲ ਸਥਾਨਕ ਭਾਜਪਾ ਵਰਕਰਾਂ ਵਿਚ ਨਵਾਂ ਜੋਸ਼ ਤੇ ਊਰਜਾ ਦਾ ਸੰਚਾਰ ਹੋਇਆ ਹੈ।
ਪਿਛਲੀ ਖ਼ਬਰ ਸੈਨੇਟਰ ਸੰਦੀਪ ਸਿੰਘ ਸੀਕਰੀ ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਦਸੂਹਾ ਵਲੋਂ ਸਨਮਾਨਿਤ ਅਗਲੀ ਖ਼ਬਰ ਦਸੂਹਾ ਕ੍ਰਿਕਟ ਅਕੈਡਮੀ ਵਲੋਂ ਅੰਡਰ-16 ਲੀਗ ਟੀ-20 ਕ੍ਰਿਕਟ ਟੂਰਨਾਮੈਂਟ 25 ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।