ਖੇਡਾਂ ਵਤਨ ਪੰਜਾਬ ਦੀਆਂ ਦੇ ਸਟੇਟ ਮੁਕਾਬਲਿਆਂ ’ਚ ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਸਕੂਲ ਦੀ ਵਿਦਿਆਰਥਣ ਮੁਸਕਾਨ ਨੇ ਗੱਡੇ ਜਿੱਤ ਦੇ ਝੰਡੇ
ਮੁਕੇਰੀਆਂ, 21 ਨਵੰਬਰ (ਰਾਮਗੜ੍ਹੀਆ)-ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਦੀ ਵਿਦਿਆਰਥਣ ਮੁਸਕਾਨ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਸਟੇਟ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਖੇਡਾਂ ਮਲੇਰਕੋਟਲਾ ਵਿਖੇ ਕਰਵਾਈਆਂ ਗਈਆਂ, ਜਿਸ ਵਿਚ ਮੁਸਕਾਨ ਨੇ ਬਾਕਸਿੰਗ ਮੁਕਾਬਲੇ ਵਿਚ ਕੁੱਲ 46 ਖਿਡਾਰੀਆਂ ਵਿਚੋਂ ਤੀਜਾ ਸਥਾਨ ਹਾਸਲ ਕਰਕੇ ਕਾਂਸੇ ਦਾ ਤਗਮਾ ਆਪਣੇ ਨਾਮ ਕੀਤਾ।
ਮੁਕੇਰੀਆਂ, 21 ਨਵੰਬਰ (ਰਾਮਗੜ੍ਹੀਆ)-ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਦੀ ਵਿਦਿਆਰਥਣ ਮੁਸਕਾਨ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਸਟੇਟ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਖੇਡਾਂ ਮਲੇਰਕੋਟਲਾ ਵਿਖੇ ਕਰਵਾਈਆਂ ਗਈਆਂ, ਜਿਸ ਵਿਚ ਮੁਸਕਾਨ ਨੇ ਬਾਕਸਿੰਗ ਮੁਕਾਬਲੇ ਵਿਚ ਕੁੱਲ 46 ਖਿਡਾਰੀਆਂ ਵਿਚੋਂ ਤੀਜਾ ਸਥਾਨ ਹਾਸਲ ਕਰਕੇ ਕਾਂਸੇ ਦਾ ਤਗਮਾ ਆਪਣੇ ਨਾਮ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਅਧਿਆਪਕਾਂ ਅਤੇ ਮਾਪਿਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮੁਸਕਾਨ ਦੀ ਇਸ ਸ਼ਾਨਦਾਰ ਸਫਲਤਾ ’ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਉਸ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮੀਤੂ ਮਹਾਜਨ ਅਤੇ ਸਕੂਲ ਵਾਈਸ ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਵੀ ਮੁਸਕਾਨ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥਣਾਂ ਨੂੰ ਵੀ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੇ ਮੁਸਕਾਨ ਦੇ ਮਾਪਿਆਂ, ਖੇਡ ਅਧਿਆਪਕਾ ਰਾਜਦੀਪ ਕੌਰ ਅਤੇ ਸਮੂਹ ਅਧਿਆਪਕ ਸਾਹਿਬਾਨ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥਣ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦੀ ਰਹੇਗੀ।