22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਤੇ ਖ਼ਾਲਸਾ ਕਾਲਜ ਦੇ ਸਟਾਫ਼ ਨੇ ਧਾਮੀ ਨੂੰ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਗੜ੍ਹਸ਼ੰਕਰ, 21 ਨਵੰਬਰ (ਧਾਲੀਵਾਲ)- ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਾਲਾਨਾ ਪ੍ਰਧਾਨਗੀ ਦੀ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ ‘ਤੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਤੇ ਸਮੂਹ ਸਟਾਫ਼ ਵਲੋਂ ਤਹਿ ਦਿਲੋਂ ਵਧਾਈ ਦਿੱਤੀ ਗਈ।

ਅਜੀਤ ਡੈਸਕ 22-11-2026
ਗੜ੍ਹਸ਼ੰਕਰ, 21 ਨਵੰਬਰ (ਧਾਲੀਵਾਲ)- ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਾਲਾਨਾ ਪ੍ਰਧਾਨਗੀ ਦੀ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ ‘ਤੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਤੇ ਸਮੂਹ ਸਟਾਫ਼ ਵਲੋਂ ਤਹਿ ਦਿਲੋਂ ਵਧਾਈ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਤੇ ਸਮੂਹ ਸਟਾਫ਼ ਵਲੋਂ ਰਘੂਜੀਤ ਸਿੰਘ ਵਿਰਕ ਦੇ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਖਾਲਸਾ ਦੇ ਜੂਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਝੱਬਰ ਦੇ ਜਨਰਲ ਸਕੱਤਰ ਬਣਨ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਮੋਹਨ ਸਿੰਘ, ਸੁਰਜੀਤ ਸਿੰਘ, ਰਣਜੀਤ ਸਿੰਘ ਕਾਹਲੋ, ਨਵਤੇਜ ਸਿੰਘ, ਬੀਬੀ ਪਰਮਜੀਤ ਕੌਰ, ਰਵਿੰਦਰ ਸਿੰਘ, ਦਰਸ਼ਨ ਸਿੰਘ, ਚਰਨਜੀਤ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਅਤੇ ਬੀਬੀ ਨਰਿੰਦਰ ਕੁਮਾਰ ਨੂੰ ਅੰਤ੍ਰਿੰਗ ਕਮੇਟੀ ਦੇ ਮੈਂਬਰ ਚੁਣੇ ਜਾਣ ‘ਤੇ ਵਧਾਈ ਦਿੱਤੀ ਗਈ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪ੍ਰਧਾਨਗੀ ਦੇ ਕਾਰਜਕਾਰ ਸਮੇਂ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਬਹੁਤ ਹੀ ਬਹੁਮੁੱਲੀਆਂ ਹਨ। ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪਿਛਲੇ ਪ੍ਰਧਾਨਗੀ ਕਾਰਜਕਾਲ ਦੌਰਾਨ ਵਿੱਦਿਆ ਦੇ ਖੇਤਰ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਨੇ ਅਥਾਹ ਤਰੱਕੀ ਕੀਤੀ ਹੈ।
ਪਿਛਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ ’ਚ 31ਵਾਂ 2 ਰੋਜ਼ਾ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਚੋਰਾਂ ਵਲੋਂ ਬੈਂਡ ਦਾ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।