ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਟੋਲੀਆਂ ਵਿਖੇ ਨਗਰ ਕੀਰਤਨ ਸਜਾਇਆ
ਹਰਿਆਣਾ, 25 ਨਵੰਬਰ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭਟੋਲੀਆਂ ਵਿਖੇ ਗੁਰਦੁਆਰਾ ਸਾਹਿਬ ਤੋਂ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਅਜੀਤ ਡੈਸਕ
26-11-2026