650 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਦਾ ਗੜ੍ਹਸ਼ੰਕਰ ਪਹੁੰਚਣ ’ਤੇ ਸਵਾਗਤ
ਗੜ੍ਹਸ਼ੰਕਰ, 25 ਨਵੰਬਰ (ਧਾਲੀਵਾਲ)-ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚਰਨਛੋਹ ਗੰਗਾ ਅਤੇ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਤੋਂ ਕੱਢੀ ਗਈ ਸ਼ੋਭਾ ਯਾਤਰਾ ਦਾ ਗੜ੍ਹਸ਼ੰਕਰ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਗੁਰਦੁਆਰਾ ਭਾਈ ਤਿਲਕੂ ਜੀ ਗੜ੍ਹਸ਼ੰਕਰ ਵਿਖੇ ਪਹੁੰਚਣ ’ਤੇ ਹੈੱਡ ਗ੍ਰੰਥੀ ਬਾਬਾ ਕੁਲਵਿੰਦਰ ਸਿੰਘ ਨੇ ਪਹੁੰਚੇ ਸੰਤਾਂ-ਮਹਾਂਪੁਰਸ਼ਾਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ।
ਅਜੀਤ ਡੈਸਕ
26-11-2026