26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਕ੍ਰਿਸ਼ਨ ਲੀਲ੍ਹਾ ਮੇਲੇ ਦੇ ਦੂਜੇ ਦਿਨ ਕਬੱਡੀ ਆਲ ਓਪਨ ਦੇ ਮੁਕਾਬਲੇ ਕਰਵਾਏ

ਗੜ੍ਹਸ਼ੰਕਰ, 25 ਨਵੰਬਰ (ਧਾਲੀਵਾਲ)-ਸ੍ਰੀ ਕ੍ਰਿਸ਼ਨ ਲੀਲ੍ਹਾ ਕਮੇਟੀ ਗੜ੍ਹਸ਼ੰਕਰ ਵਲੋਂ ਸ਼੍ਰੀ ਕ੍ਰਿਸ਼ਨ ਲੀਲ੍ਹਾ ਗਰਾਊਂਡ ਵਿਖੇ ਕਰਵਾਏ ਜਾ ਰਹੇ ਸਾਲਾਨਾ ਸ਼੍ਰੀ ਕ੍ਰਿਸ਼ਨ ਲੀਲ੍ਹਾ ਮੇਲੇ ਦੇ ਦੂਜੇ ਦਿਨ ਕਬੱਡੀ ਆਲ ਓਪਨ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਪਿੰਡ ਬੜਾ ਤੇ ਸਰਹਾਲੀ ਵਿਚਕਾਰ ਪਹਿਲੇ ਆਲ ਓਪਨ ਮੈਚ ਦੀ ਸ਼ੁਰੂਆਤ ਕਰਵਾਈ ਗਈ।

ਅਜੀਤ ਡੈਸਕ 26-11-2026
ਗੜ੍ਹਸ਼ੰਕਰ, 25 ਨਵੰਬਰ (ਧਾਲੀਵਾਲ)-ਸ੍ਰੀ ਕ੍ਰਿਸ਼ਨ ਲੀਲ੍ਹਾ ਕਮੇਟੀ ਗੜ੍ਹਸ਼ੰਕਰ ਵਲੋਂ ਸ਼੍ਰੀ ਕ੍ਰਿਸ਼ਨ ਲੀਲ੍ਹਾ ਗਰਾਊਂਡ ਵਿਖੇ ਕਰਵਾਏ ਜਾ ਰਹੇ ਸਾਲਾਨਾ ਸ਼੍ਰੀ ਕ੍ਰਿਸ਼ਨ ਲੀਲ੍ਹਾ ਮੇਲੇ ਦੇ ਦੂਜੇ ਦਿਨ ਕਬੱਡੀ ਆਲ ਓਪਨ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਪਿੰਡ ਬੜਾ ਤੇ ਸਰਹਾਲੀ ਵਿਚਕਾਰ ਪਹਿਲੇ ਆਲ ਓਪਨ ਮੈਚ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ 24 ਨਵੰਬਰ ਨੂੰ ਕੁਸ਼ਤੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਪ੍ਰਧਾਨ ਰਾਣਾ ਚੰਦਰਭਾਨ, ਦਲਜੀਤ ਸਿੰਘ ਬੈਂਸ, ਰਾਜੀਵ ਰਾਣਾ, ਰਾਣਾ ਦਵਿੰਦਰ, ਡਾ. ਪਰਮਿੰਦਰ ਜੋਨੀ, ਡਾ. ਕਰਮਜੀਤ ਹਸਤੀਰ, ਠਾਕੁਰ ਬਿਕਰਮ ਸਿੰਘ, ਯੋਗ ਰਾਜ ਗੰਭੀਰ, ਅਜੇ ਕੁਮਾਰ, ਰਵਿੰਦਰ ਕੁਮਾਰ, ਜਸਪਾਲ ਸਿੰਘ ਤੇ ਹੋਰ ਹਾਜ਼ਰ ਹੋਏ।
ਪਿਛਲੀ ਖ਼ਬਰ ਰੋਟਰੀ ਆਈ ਬੈਂਕ ਸੁਸਾਇਟੀ ਗੜ੍ਹਸ਼ੰਕਰ ਦੇ ਅਹੁਦੇਦਾਰਾਂ ਦੀ ਚੋਣ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਭਵਿੱਖ ਲਈ ਇਤਿਹਾਸਕ ਕਦਮ-ਲਾਲੀ ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।