25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਅੰਦਰ ਅਕਾਲੀ-ਭਾਜਪਾ ਗੱਠਜੋੜ ਸਿਰਜੇਗਾ ਨਵਾਂ ਇਤਿਹਾਸ - ਚਰਨਜੀਤ ਬਿੱਟੂ

ਬਲਾਚੌਰ, 25 ਨਵੰਬਰ (ਨਰੇਸ਼ ਧੌਲ) - ਪੰਜਾਬ ਅੰਦਰ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਅਕਾਲੀ ਭਾਜਪਾ ਹਾਈਕਮਾਂਡ ਵੱਲੋਂ ਪੰਜਾਬ ਵਿੱਚ ਅਕਾਲੀ ਭਾਜਪਾ ਦਾ ਗੱਠਜੋੜ ਕਰਵਾਉਣਾ ਆਉਣ ਵਾਲੇ ਸਮੇਂ ਦੌਰਾਨ ਨਵਾਂ ਇਤਿਹਾਸ ਸਿਰਜੇਗਾ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਬਿੱਟੂ ਆਦੋਆਣਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ।

ਅਜੀਤ ਡੈਸਕ 26-11-2026
ਬਲਾਚੌਰ, 25 ਨਵੰਬਰ (ਨਰੇਸ਼ ਧੌਲ) - ਪੰਜਾਬ ਅੰਦਰ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਅਕਾਲੀ ਭਾਜਪਾ ਹਾਈਕਮਾਂਡ ਵੱਲੋਂ ਪੰਜਾਬ ਵਿੱਚ ਅਕਾਲੀ ਭਾਜਪਾ ਦਾ ਗੱਠਜੋੜ ਕਰਵਾਉਣਾ ਆਉਣ ਵਾਲੇ ਸਮੇਂ ਦੌਰਾਨ ਨਵਾਂ ਇਤਿਹਾਸ ਸਿਰਜੇਗਾ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਬਿੱਟੂ ਆਦੋਆਣਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਸਮਿਆਂ ਦੌਰਾਨ ਵੀ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਮੌਕੇ ਪੰਜਾਬ ਅੰਦਰ ਵੱਡੀ ਖੁਸ਼ਹਾਲੀ ਲਿਆਂਦੀ ਗਈ ਸੀ ਉਸੇ ਤਰ੍ਹਾਂ ਇਸ ਵਾਰ ਵੀ ਸਮੁੱਚੇ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਆਉਣ ਤੇ ਪੰਜਾਬ ਨੂੰ ਨਵੀਆਂ ਲੀਹਾਂ ’ਤੇ ਤੋਰਿਆ ਜਾਵੇਗਾ। ਉਨ੍ਹਾਂ ਸਮੁੱਚੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਤਰੱਕੀ ਅਤੇ ਚੜ੍ਹਦੀ ਕਲਾ ਲਈ ਅਕਾਲੀ ਭਾਜਪਾ ਗੱਠਜੋੜ ਦਾ ਪੂਰਨ ਸਹਿਯੋਗ ਦੇ ਕੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਵਾਉਣ ਤਾਂ ਜੋ ਬਿਖਰ ਰਹੇ ਪੰਜਾਬ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਵਾਈ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਚੌਧਰੀ ਗੌਰਵ ਚੌਹਾਨ ਨਾਨੋਵਾਲ, ਚੌਧਰੀ ਉਂਕਾਰ ਚੌਹਾਨ ਨਾਨੋਵਾਲ, ਪਰਮਜੀਤ ਸੋਨੂੰ, ਕੇਸਰ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ-ਅਕਾਲੀ ਦਲ ਦੇ ਗੱਠਜੋੜ ਨਾਲ ਪੰਜਾਬ ਦੀ ਸਿਆਸਤ ’ਚ ਨਵੇਂ ਸਮੀਕਰਨ ਬਣੇ ਅਗਲੀ ਖ਼ਬਰ ਪੰਜਾਬ ਨੂੰ ਮਿਲਿਆ ਮਜ਼ਬੂਤ ਬਦਲ, ਗੱਠਜੋੜ ਨਾਲ ਜਾਗੀ ਨਵੀਂ ਆਸ-ਵਿਜੇ ਭਾਟੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।