25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ-ਅਕਾਲੀ ਦਲ ਦੇ ਗੱਠਜੋੜ ਨਾਲ ਪੰਜਾਬ ਦੀ ਸਿਆਸਤ ’ਚ ਨਵੇਂ ਸਮੀਕਰਨ ਬਣੇ

ਨਵਾਂਸ਼ਹਿਰ, 25 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਇੱਕ ਵੱਡਾ ਸਿਆਸੀ ਮੋੜ ਦੇਖਣ ਨੂੰ ਮਿਲਿਆ ਜਦੋਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨ ਦਾ ਰਸਮੀ ਐਲਾਨ ਕਰ ਦਿੱਤਾ। ਦੋਵਾਂ ਪਾਰਟੀਆਂ ਦੇ ਇਸ ਸਮਝੌਤੇ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਚਰਚਾ ਸ਼ੁਰੂ ਹੋ ਗਈ ਹੈ।

ਅਜੀਤ ਡੈਸਕ 26-11-2026
ਨਵਾਂਸ਼ਹਿਰ, 25 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਇੱਕ ਵੱਡਾ ਸਿਆਸੀ ਮੋੜ ਦੇਖਣ ਨੂੰ ਮਿਲਿਆ ਜਦੋਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨ ਦਾ ਰਸਮੀ ਐਲਾਨ ਕਰ ਦਿੱਤਾ। ਦੋਵਾਂ ਪਾਰਟੀਆਂ ਦੇ ਇਸ ਸਮਝੌਤੇ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਚਰਚਾ ਸ਼ੁਰੂ ਹੋ ਗਈ ਹੈ। ਇਸ ਗੱਠਜੋੜ ਤਹਿਤ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੇ ਭਰਾ ਦੀ ਭੂਮਿਕਾ ਦੇਣ ਅਤੇ ਪੰਜਾਬ ਵਿੱਚ ਮੁੱਖ ਮੰਤਰੀ ਦਾ ਅਹੁਦਾ ਵੀ ਅਕਾਲੀ ਦਲ ਕੋਲ ਰਹਿਣ ਸਬੰਧੀ ਸੰਕੇਤ ਦਿੱਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਚੇਤ ਰਾਮ ਰਤਨ ਜ਼ਿਲ੍ਹਾ ਪ੍ਰਧਾਨ ਐਸ.ਸੀ. ਮੋਰਚਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਬੰਗਾ ਤੋਂ ਵਿਧਾਨ ਸਭਾ ਭਾਜਪਾ ਵਲੋਂ ਦਾਅਵੇਦਾਰ ਉਮੀਦਵਾਰ ਅਤੇ ਭਾਜਪਾ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਵਾਈਸ ਪ੍ਰਧਾਨ ਬਲਦੇਵ ਸਿੰਘ ਚੇਤਾ ਬੰਗਾ ਨੇ ਕੀਤਾ। ਉਨ੍ਹਾਂ ਕਿਹਾ ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਨਵਾਂ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਇਹ ਗੱਠਜੋੜ ਪੰਜਾਬ ਦੇ ਰਾਜਨੀਤਿਕ ਭਵਿੱਖ ਲਈ ਇੱਕ ਨਵੀਂ ਦਿਸ਼ਾ ਤੈਅ ਕਰਨ ਵਾਲਾ ਫੈਸਲਾ ਹੈ।
ਪਿਛਲੀ ਖ਼ਬਰ ਅਕਾਲੀ ਦਲ-ਭਾਜਪਾ ਗੱਠਜੋੜ ਨਾਲ ਬੰਗਾ ’ਚ ਜਸ਼ਨ ਦਾ ਮਾਹੌਲ ਅਗਲੀ ਖ਼ਬਰ ਪੰਜਾਬ ਅੰਦਰ ਅਕਾਲੀ-ਭਾਜਪਾ ਗੱਠਜੋੜ ਸਿਰਜੇਗਾ ਨਵਾਂ ਇਤਿਹਾਸ - ਚਰਨਜੀਤ ਬਿੱਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।