26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਬਿਜਲੀ ਬਿੱਲ ਨਾ ਭਰਨ ਕਾਰਨ ਹੁਸ਼ਿਆਰਪੁਰ ਡਰਾਈਵਿੰਗ ਟੈਸਟ ਸੈਂਟਰ ਦਾ ਕੁਨੈਕਸ਼ਨ ਕੱਟਿਆ, ਭੜਕੇ ਲੋਕਾਂ ਨੇ ਲਗਾਇਆ ਜਾਮ ਪ੍ਰਸ਼ਾਸਨਿਕ ਦਖ਼ਲ ਤੋਂ ਬਾਅਦ ਬਿੱਲ ਦੀ ਅਦਾਇਗੀ ਕਰਕੇ ਬਹਾਲ ਕਰਵਾਈ ਬਿਜਲੀ

ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੇ ਟਾਂਡਾ ਮਾਰਗ ‘ਤੇ ਸਥਿਤ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਦਾ ਬਿਜਲੀ ਦਾ ਬਿੱਲ ਬਕਾਇਆ ਹੋਣ ਕਾਰਨ ਪਾਵਰਕਾਮ ਵਲੋਂ ਸੈਂਟਰ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ। ਬਿਜਲੀ ਗੁੱਲ ਹੋਣ ਕਾਰਨ ਡਰਾਈਵਿੰਗ ਲਾਇਸੈਂਸ ਅਤੇ ਟੈਸਟ ਸੰਬੰਧੀ ਕੰਮਾਂ ਲਈ ਪਹੁੰਚੇ ਬਿਨੈਕਾਰਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ, ਜਿਸ ਤੋਂ ਬਾਅਦ ਗ਼ੁੱਸੇ ‘ਚ ਆਏ ਲੋਕਾਂ ਨੇ ਹੁਸ਼ਿਆਰਪੁਰ-ਟਾਂਡਾ ਮੁੱਖ ਮਾਰਗ ‘ਤੇ ਚੱਕਾ ਜਾਮ ਕਰਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 27-11-2026
ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੇ ਟਾਂਡਾ ਮਾਰਗ ‘ਤੇ ਸਥਿਤ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਦਾ ਬਿਜਲੀ ਦਾ ਬਿੱਲ ਬਕਾਇਆ ਹੋਣ ਕਾਰਨ ਪਾਵਰਕਾਮ ਵਲੋਂ ਸੈਂਟਰ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ। ਬਿਜਲੀ ਗੁੱਲ ਹੋਣ ਕਾਰਨ ਡਰਾਈਵਿੰਗ ਲਾਇਸੈਂਸ ਅਤੇ ਟੈਸਟ ਸੰਬੰਧੀ ਕੰਮਾਂ ਲਈ ਪਹੁੰਚੇ ਬਿਨੈਕਾਰਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ, ਜਿਸ ਤੋਂ ਬਾਅਦ ਗ਼ੁੱਸੇ ‘ਚ ਆਏ ਲੋਕਾਂ ਨੇ ਹੁਸ਼ਿਆਰਪੁਰ-ਟਾਂਡਾ ਮੁੱਖ ਮਾਰਗ ‘ਤੇ ਚੱਕਾ ਜਾਮ ਕਰਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰ ਤੋਂ ਹੀ ਸੈਂਟਰ ‘ਚ ਕੰਮਕਾਜ ਠੱਪ ਪਿਆ ਸੀ, ਕਿਉਂਕਿ ਇਕ ਲੱਖ ਰੁਪਏ ਤੋਂ ਵੱਧ ਦਾ ਬਿਜਲੀ ਦਾ ਬਿੱਲ ਜਮ੍ਹਾਂ ਨਾ ਹੋਣ ਕਾਰਨ ਵਿਭਾਗ ਨੇ ਸਪਲਾਈ ਕੱਟ ਦਿੱਤੀ ਸੀ। ਦੂਰ-ਦੁਰਾਡੇ ਤੋਂ ਆਏ ਲੋਕ ਜਦੋਂ ਕਾਫ਼ੀ ਸਮਾਂ ਉਡੀਕਣ ਤੋਂ ਬਾਅਦ ਵੀ ਕੰਮ ਨਾ ਹੁੰਦਾ ਦੇਖ ਕੇ ਭੜਕ ਉੱਠੇ, ਤਾਂ ਉਨ੍ਹਾਂ ਸੜਕ ‘ਤੇ ਆਵਾਜਾਈ ਠੱਪ ਕਰ ਦਿੱਤੀ। ਜਾਮ ਲੱਗਣ ਦੀ ਸੂਚਨਾ ਮਿਲਦਿਆਂ ਹੀ ਟਰੈਫ਼ਿਕ ਪੁਲਿਸ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਵਾ ਕੇ ਆਵਾਜਾਈ ਮੁੜ ਬਹਾਲ ਕਰਵਾਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਆਰ.ਟੀ.ਏ. ਦਫ਼ਤਰ ਦੇ ਕਲਰਕ ਕੁਲਦੀਪ ਸਿੰਘ ਨੇ ਤੁਰੰਤ ਕਾਰਵਾਈ ਕਰਦਿਆਂ ਬਕਾਇਆ ਬਿਜਲੀ ਬਿੱਲ ਦੀ ਅਦਾਇਗੀ ਕਰਵਾਈ, ਜਿਸ ਤੋਂ ਬਾਅਦ ਸੈਂਟਰ ਦਾ ਬਿਜਲੀ ਕੁਨੈਕਸ਼ਨ ਮੁੜ ਜੋੜਿਆ ਗਿਆ। ਅਧਿਕਾਰੀਆਂ ਨੇ ਸੈਂਟਰ ਵਿਚ ਮੌਜੂਦ ਬਿਨੈਕਾਰਾਂ ਨੂੰ ਭਰੋਸਾ ਦਿਵਾਇਆ ਕਿ ਅੱਜ ਆਏ ਸਾਰੇ ਲੋਕਾਂ ਦੇ ਲਾਇਸੈਂਸ ਅਤੇ ਟੈੱਸਟ ਸਬੰਧੀ ਕੰਮ ਹਰ ਹਾਲਤ ‘ਚ ਪੂਰੇ ਕੀਤੇ ਜਾਣਗੇ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਪਤਿਆਲ ਨਜ਼ਦੀਕ ਝਾੜੀਆਂ ’ਚੋਂ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।