26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

‘ ਆਪ’ ਨੇ ਭ੍ਰਿਸ਼ਟਾਚਾਰ ਦੀਆਂ ਕੀਤੀਆਂ ਸਾਰੀਆਂ ਹੱਦਾਂ ਪਾਰ-ਅਮਰਪਾਲ ਕਾਕਾ

ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਨੇ ਜਿਹੜੇ ਵਾਅਦੇ ਅਤੇ ਸੁਪਨੇ ਦਿਖਾ ਕੇ ਸੱਤਾ ਹਾਸਿਲ ਕੀਤੀ ਸੀ, ਉਨ੍ਹਾਂ ਦੀਆਂ ਪਰਤਾਂ ਹੁਣ ਇਕ-ਇਕ ਕਰਕੇ ਖੁੱਲ੍ਹਣ ਲੱਗੀਆਂ ਹਨ। ਪਾਰਟੀ ਵਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਦੀਆਂ ਹੱਦਾਂ ਦੀ ਪੋਲ ਹੁਣ ਉਨ੍ਹਾਂ ਦੇ ਆਪਣੇ ਹੀ ਖੋਲ੍ਹਣ ਲੱਗ ਪਏ ਹਨ।

ਅਮਰਪਾਲ ਸਿੰਘ ਕਾਕਾ 27-11-2026
ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਨੇ ਜਿਹੜੇ ਵਾਅਦੇ ਅਤੇ ਸੁਪਨੇ ਦਿਖਾ ਕੇ ਸੱਤਾ ਹਾਸਿਲ ਕੀਤੀ ਸੀ, ਉਨ੍ਹਾਂ ਦੀਆਂ ਪਰਤਾਂ ਹੁਣ ਇਕ-ਇਕ ਕਰਕੇ ਖੁੱਲ੍ਹਣ ਲੱਗੀਆਂ ਹਨ। ਪਾਰਟੀ ਵਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਦੀਆਂ ਹੱਦਾਂ ਦੀ ਪੋਲ ਹੁਣ ਉਨ੍ਹਾਂ ਦੇ ਆਪਣੇ ਹੀ ਖੋਲ੍ਹਣ ਲੱਗ ਪਏ ਹਨ। ਜਿਸ ਦੇ ਚੱਲਦਿਆਂ ਹੁਣ ਲੋਕ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ‘ਚੋਂ ਬਾਹਰ ਕਰਨ ਦਾ ਮਨ ਬਣਾ ਚੁੱਕੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਮਰਪਾਲ ਸਿੰਘ ਕਾਕਾ ਨੇ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਹੁਸ਼ਿਆਰਪੁਰ ਦੀ ਗੱਲ ਕੀਤੀ ਜਾਵੇ ਤਾਂ ਨਗਰ ਕੌਂਸਲ ਹਰਿਆਣਾ ਤੇ ਸ਼ਾਮਚੁਰਾਸੀ ‘ਚ ਚੱਲ ਰਹੇ ਭ੍ਰਿਸ਼ਟਾਚਾਰ ਨੇ ਆਮ ਆਦਮੀ ਪਾਰਟੀ ਦੇ ਮਨਸੂਬਿਆਂ ਨੂੰ ਬੇਨਕਾਬ ਕਰ ਦਿੱਤਾ ਹੈ। ਇਸ ਤੋਂ ਇਲਾਵਾ ਜੇਕਰ ਹੁਸ਼ਿਆਰਪੁਰ ਵਿਚ ਵਿਕਾਸ ਕਾਰਜਾਂ ਨਾਲ ਜੁੜੇ ਵਿਭਾਗਾਂ ਦੀ ਜਾਂਚ ਕੀਤੀ ਜਾਵੇ ਤਾਂ ਕਈ ਵੱਡੇ ਖ਼ੁਲਾਸੇ ਹੋਣੇ ਸੁਭਾਵਿਕ ਹਨ, ਕਿਉਂਕਿ ਜਿਸ ਪਾਰਟੀ ਦਾ ਆਕਾ ਹੀ ਭ੍ਰਿਸ਼ਟ ਹੋਵੇ, ਉਸ ਦੇ ਸਿਪਾਹੀਆਂ ਤੋਂ ਕੀ ਉਮੀਦ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਸਮੁੱਚੇ ਵਿਕਾਸ ਕਾਰਜਾਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਇਨ੍ਹਾਂ ਵਿਚ ਹੋਏ ਘਪਲਿਆਂ ਤੋਂ ਪਰਦਾ ਚੁੱਕਿਆ ਜਾਵੇਗਾ।
ਪਿਛਲੀ ਖ਼ਬਰ ਪਰਮਵੀਰ ਸਿੰਘ ਥਿਆੜਾ ਬਣੇ ਦੀ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਟਾਂਡਾ ਦੇ ਪ੍ਰਧਾਨ ਅਗਲੀ ਖ਼ਬਰ ਸਵੀਪ ਗਤੀਵਿਧੀ ਤਹਿਤ ਬਿਰਧ ਆਸ਼ਰਮ ’ਚ ਬਜ਼ੁਰਗਾਂ ਨਾਲ ਕੀਤਾ ਸੰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।