29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਤਲਵੰਡੀ ਅਰਾਈਆਂ ਤੋਂ ਸਜਾਏ ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ ’ਚ ਸਵਾਗਤ

ਸ਼ਾਮਚੁਰਾਸੀ, 28 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਹੜਾ ਤਲਵੰਡੀ ਅਰਾਈਆਂ ਤੋਂ ਆਰੰਭ ਹੋ ਕੇ ਪਿੰਡ ਵਾਹਦ, ਰਾਏਪੁਰ, ਚੱਲੁਪਰ, ਜੰਡੀ, ਭੱਠੇ, ਰੰਧਾਵਾ ਬਰੋਟਾ, ਸਾਂਧਰਾ, ਚੱਕ ਰਾਜੂ ਸਿੰਘ, ਪੰਜ ਗਰਾਈਆਂ, ਧੁੱਗਾ ਕਲਾਂ, ਨੈਣੋਵਾਲ ਜੱਟਾਂ, ਸਹਿਜੋਵਾਲ, ਬੈਂਸਤਾਨੀ, ਕਾਠੇ ਅਧਿਕਾਰੇ, ਕਡਿਆਣਾ, ਪੰਡੋਰੀ ਫੰਗੂੜੇ ਅਤੇ ਧਾਮੀਆਂ ਕਲਾਂ ਤੋਂ ਹੁੰਦਾ ਹੋਇਆ ਵਾਪਸ ਤਲਵੰਡੀ ਅਰਾਈਆਂ ਵਿਖੇ ਸੰਪੂਰਨ ਹੋਇਆ। ਇਸ ਵਿਸ਼ਾਲ ਨਗਰ ਕੀਰਤਨ ਦੌਰਾਨ ਵੱਖ-ਵੱਖ ਪਿੰਡਾਂ ਅਤੇ ਰਸਤਿਆਂ ਤੇ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 29-11-2026
ਸ਼ਾਮਚੁਰਾਸੀ, 28 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਹੜਾ ਤਲਵੰਡੀ ਅਰਾਈਆਂ ਤੋਂ ਆਰੰਭ ਹੋ ਕੇ ਪਿੰਡ ਵਾਹਦ, ਰਾਏਪੁਰ, ਚੱਲੁਪਰ, ਜੰਡੀ, ਭੱਠੇ, ਰੰਧਾਵਾ ਬਰੋਟਾ, ਸਾਂਧਰਾ, ਚੱਕ ਰਾਜੂ ਸਿੰਘ, ਪੰਜ ਗਰਾਈਆਂ, ਧੁੱਗਾ ਕਲਾਂ, ਨੈਣੋਵਾਲ ਜੱਟਾਂ, ਸਹਿਜੋਵਾਲ, ਬੈਂਸਤਾਨੀ, ਕਾਠੇ ਅਧਿਕਾਰੇ, ਕਡਿਆਣਾ, ਪੰਡੋਰੀ ਫੰਗੂੜੇ ਅਤੇ ਧਾਮੀਆਂ ਕਲਾਂ ਤੋਂ ਹੁੰਦਾ ਹੋਇਆ ਵਾਪਸ ਤਲਵੰਡੀ ਅਰਾਈਆਂ ਵਿਖੇ ਸੰਪੂਰਨ ਹੋਇਆ। ਇਸ ਵਿਸ਼ਾਲ ਨਗਰ ਕੀਰਤਨ ਦੌਰਾਨ ਵੱਖ-ਵੱਖ ਪਿੰਡਾਂ ਅਤੇ ਰਸਤਿਆਂ ਤੇ ਨਿੱਘਾ ਸਵਾਗਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਅਲੌਕਿਕ ਨਗਰ ਕੀਰਤਨ ਦੌਰਾਨ ਕੀਰਤਨੀ ਜਥੇ, ਢਾਡੀ ਜਥੇ ਅਤੇ ਹੋਰ ਧਾਰਮਿਕ ਗਵੱਈਏ ਗੁਰੂ ਜੀ ਦੀ ਬਾਣੀ ਦਾ ਜਾਪ ਕਰਕੇ ਇਲਾਕੇ ਵਿਚ ਧਾਰਮਿਕ ਮਾਹੌਲ ਸਿਰਜ ਰਹੇ ਸਨ। ਨਗਰ ਕੀਰਤਨ ਰਵਾਨਾ ਹੋਣ ਤੋ ਪਹਿਲਾਂ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਨੇ ਪੰਜ ਪਿਆਰਿਆਂ ਅਤੇ ਹੋਰ ਗੁਰੂ ਘਰ ਦੇ ਸੇਵਾਦਾਰਾਂ ਨੂੰ ਸਨਮਾਨਿਆ। ਨਗਰ ਕੀਰਤਨ ਦੀ ਅਰੰਭਤਾ ਮੌਕੇ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਅਤੇ ਦਮਦਮੀ ਟਕਸਾਲ ਦੇ ਪ੍ਰਚਾਰਕ ਸੇਠ ਹਰਭਜਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਸਮਾਨਤਾ, ਸਿਮਰਨ, ਕਿਰਤ ਕਰਨ ਅਤੇ ਵੰਡ ਛਕਣ ਦਾ ਜਿਹੜਾ ਉਪਦੇਸ਼ ਦਿੱਤਾ ਹੈ, ਉਸ ’ਤੇ ਸਾਨੂੰ ਅਮਲ ਕਰਨਾ ਚਾਹੀਦਾ ਹੈ। ਇਸ ਮੌਕੇ ਬਾਬਾ ਸਤਰੰਜਨ ਸਿੰਘ ਧੁੱਗੇ, ਮੈਨੇਜਰ ਗੁਰਦਰਸ਼ਨ ਸਿੰਘ ਧਾਮੀ, ਸੁਖਵਿੰਦਰ ਸਿੰਘ ਹੈਂਡ ਗ੍ਰੰਥੀ, ਪਵਿੱਤਰ ਸਿੰਘ ਧੁੱਗਾ, ਇੰਦਰਜੀਤ ਸਿੰਘ ਗੋਲਡੀ, ਅਵਤਾਰ ਸਿੰਘ ਚੱਠਾ, ਪਰਵਿੰਦਰ ਸਿੰਘ, ਸੀਤਲ ਸਿੰਘ, ਗੁਰਮੇਲ ਸਿੰਘ ਮੂੰਡੀਆਂ ਵੀ ਸ਼ਾਮਿਲ ਸਨ।
ਪਿਛਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਐਡਵੋਕੇਟ ਸਿੱਧੂ ਨੇ ਵਿਵੇਕ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਸਫਲਤਾ ਦੇ ਲਈ ਪ੍ਰੇਰਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।