ਫਿੱਟ ਇੰਡੀਆ ਮੂਵਮੈਂਟ ਤੇ ਸਪੋਰਟਸ ਅਥਾਰਿਟੀ ਆਫ਼ ਇੰਡੀਆ ਵੱਲੋਂ ‘ਸੰਡੇ ਆਨ ਸਾਈਕਲ’ ਰੈਲੀ
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- ਫਿੱਟ ਇੰਡੀਆ ਮੂਵਮੈਂਟ ਅਤੇ ਸਪੋਰਟਸ ਅਥਾਰਿਟੀ ਆਫ਼ ਇੰਡੀਆ ਵੱਲੋਂ ਚਲਾਈ ਜਾ ਰਹੀ ‘ਸੰਡੇ ਆਨ ਸਾਈਕਲ’ ਮੁਹਿੰਮ ਤਹਿਤ ਹੁਸ਼ਿਆਰਪੁਰ ਵਿਖੇ ਈਵੈਂਟ ਸਟੇਟ ਐਵਾਰਡੀ, ਸਟੇਟ ਸਾਈਕਲਿੰਗ ਲੀਡਰ ਪੰਜਾਬ ਤੇ ਸਵੱਛ ਭਾਰਤ ਮਿਸ਼ਨ ਹੁਸ਼ਿਆਰਪੁਰ ਦੇ ਬ੍ਰਾਂਡ ਅੰਬੈਸਡਰ ਬਲਰਾਜ ਸਿੰਘ ਚੌਹਾਨ ਦੀ ਅਗਵਾਈ ਹੇਠ ਸੰਡੇ ਆਨ ਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਸੀਨੀਅਰ ਕਾਂਗਰਸੀ ਆਗੂ ਅਮਰਪਾਲ ਸਿੰਘ ਕਾਕਾ, ਮੁੱਖ ਪ੍ਰਬੰਧਕ ਬਲਰਾਜ ਸਿੰਘ ਚੌਹਾਨ ਨੇ ਸਾਂਝੇ ਤੌਰ ’ਤੇ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- ਫਿੱਟ ਇੰਡੀਆ ਮੂਵਮੈਂਟ ਅਤੇ ਸਪੋਰਟਸ ਅਥਾਰਿਟੀ ਆਫ਼ ਇੰਡੀਆ ਵੱਲੋਂ ਚਲਾਈ ਜਾ ਰਹੀ ‘ਸੰਡੇ ਆਨ ਸਾਈਕਲ’ ਮੁਹਿੰਮ ਤਹਿਤ ਹੁਸ਼ਿਆਰਪੁਰ ਵਿਖੇ ਈਵੈਂਟ ਸਟੇਟ ਐਵਾਰਡੀ, ਸਟੇਟ ਸਾਈਕਲਿੰਗ ਲੀਡਰ ਪੰਜਾਬ ਤੇ ਸਵੱਛ ਭਾਰਤ ਮਿਸ਼ਨ ਹੁਸ਼ਿਆਰਪੁਰ ਦੇ ਬ੍ਰਾਂਡ ਅੰਬੈਸਡਰ ਬਲਰਾਜ ਸਿੰਘ ਚੌਹਾਨ ਦੀ ਅਗਵਾਈ ਹੇਠ ਸੰਡੇ ਆਨ ਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਸੀਨੀਅਰ ਕਾਂਗਰਸੀ ਆਗੂ ਅਮਰਪਾਲ ਸਿੰਘ ਕਾਕਾ, ਮੁੱਖ ਪ੍ਰਬੰਧਕ ਬਲਰਾਜ ਸਿੰਘ ਚੌਹਾਨ ਨੇ ਸਾਂਝੇ ਤੌਰ ’ਤੇ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਸਾਈਕਲ ਰੈਲੀ ਗ੍ਰੀਨ ਵਿਊ ਪਾਰਕ ਤੋਂ ਸ਼ੁਰੂ ਹੋ ਕੇ ਕਚਹਿਰੀ, ਮਾਲ ਰੋਡ, ਧੋਬੀ ਘਾਟ, ਸ਼ਿਰਾਜ ਹੋਟਲ, ਬੱਸ ਸਟੈਂਡ, ਪ੍ਰਭਾਤ ਚੌਕ, ਸਿਵਲ ਹਸਪਤਾਲ, ਫਗਵਾੜਾ ਚੌਕ, ਘੰਟਾ ਘਰ ਤੇ ਸੈਸ਼ਨ ਚੌਕ ਤੋਂ ਹੁੰਦੀ ਹੋਈ ਵਾਪਸ ਗ੍ਰੀਨ ਵਿਊ ਪਾਰਕ ਵਿਖੇ ਪਹੁੰਚ ਕੇ ਸਮਾਪਤ ਹੋਈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।