ਗੜ੍ਹਦੀਵਾਲਾ, 29 ਨਵੰਬਰ (ਚੱਗਰ)-ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਸੁਨੀਲ ਦੱਤ ਦੀ ਪ੍ਰਧਾਨਗੀ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਦੌਰਾਨ ਗੋਪਾਲ ਕਿਸ਼ਨ ਗੋਗਨਾ, ਕੁਲਦੀਪ ਚੰਦ ਅਤੇ ਵਿਨੀਤ ਕੁਮਾਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ। ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਮਾਜ ਸੇਵਕ ਦੀਪਕ ਜੈਨ ਨੇ ਸਕੂਲ ਪਹੁੰਚਣ ’ਤੇ ਸਾਰੇ ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਸਵਾਗਤ ਕੀਤਾ ਅਤੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿਚ ਰਹਿ ਕੇ ਸਖ਼ਤ ਮਿਹਨਤ ਕਰਨ ਅਤੇ ਆਪਣੇ ਜੀਵਨ ਵਿਚ ਉੱਚੇ ਟੀਚੇ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਨੀਲ ਦੱਤ ਨੇ ਸਕੂਲ ਦੀਆਂ ਪ੍ਰਾਪਤੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਦਪਨੀਸ਼ ਕੌਰ ਨੇ ਮੈਰਿਟ ਵਿਚ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਨੇ ਸਕੂਲ ਵਿਚ ਪਹੁੰਚੇ ਮਹਿਮਾਨਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪਵਨ ਕੁਮਾਰ, ਅਸ਼ੋਕ ਕੁਮਾਰ, ਸੰਦੀਪ ਕੁਮਾਰ, ਗਗਨ ਫਰਵਾਹਾ, ਮੈਡਮ ਮਨਕਿਰਨ, ਮੈਡਮ ਅਮੀਸ਼ਾ, ਮੈਡਮ ਰਜਨੀ, ਮੈਡਮ ਸ਼ਵੇਤਾ, ਮੈਡਮ ਰੀਨਾ, ਮੈਡਮ ਕਮਲੇਸ਼, ਮੈਡਮ ਸੰਤੋਸ਼, ਮੈਡਮ ਨਵਜੋਤ, ਮੈਡਮ ਰੇਖਾ, ਮੈਡਮ ਰੂਹੀ, ਮੈਡਮ ਸਿਮਰਨਜੀਤ, ਮੈਡਮ ਸਿਮਰਨ, ਮੈਡਮ ਰਾਜਨਦੀਪ, ਮੈਡਮ ਜਸਮੀਨ, ਮੈਡਮ ਅਮਨਦੀਪ, ਮੈਡਮ ਸਿੰਮੀ, ਮੈਡਮ ਡੌਲੀ, ਮੈਡਮ ਪ੍ਰਿਅੰਕਾ, ਮੈਡਮ ਸੁਨੀਤਾ ਸਮੇਤ ਸਮੂਹ ਸਟਾਫ਼, ਬੱਚਿਆਂ ਦੇ ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ।