29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਬੀ.ਐੱਨ .ਡੀ. ਸੀਨੀਅਰ ਸੈਕੰਡਰੀ ਸਕੂਲ ’ਚ ਕਰਵਾਈ ਆਮ ਗਿਆਨ ਅਤੇ ਨੈਤਿਕਤਾ ਦੀ ਪ੍ਰੀਖਿਆ

ਅੱਡਾ ਸਰਾਂ, 29 ਨਵੰਬਰ (ਮਸੀਤੀ)-ਬਾਲ ਵਿਕਾਸ ਪਰਿਸ਼ਦ ਹੁਸ਼ਿਆਰਪੁਰ ਵੱਲੋਂ ਬੀ. ਐੱਨ .

ਅਜੀਤ ਡੈਸਕ 30-11-2026
ਅੱਡਾ ਸਰਾਂ, 29 ਨਵੰਬਰ (ਮਸੀਤੀ)-ਬਾਲ ਵਿਕਾਸ ਪਰਿਸ਼ਦ ਹੁਸ਼ਿਆਰਪੁਰ ਵੱਲੋਂ ਬੀ.ਐੱਨ .ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਵਿਖੇ ਵੀ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਸਕੂਲ ਦੇ ਲਗਭਗ 150 ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰੀਖਿਆ ਵਿੱਚ ਦੂਜੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀ ਸ਼ਾਮਲ ਹੋਏ। ਪ੍ਰੀਖਿਆ ਦਾ ਪ੍ਰਬੰਧ ਸੁਪਰਡੈਂਟ ਰੁਕਸਾਨਾ ਅਤੇ ਅਮਿਤ ਕੁਮਾਰ ਵੱਲੋਂ ਪ੍ਰੀਖਿਆ ਕੰਟਰੋਲਰ ਵਿਜੈ ਕੁਮਾਰ ਦੀ ਨਿਗਰਾਨੀ ਹੇਠ ਕੀਤਾ ਗਿਆ। ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਣ ਵਾਲੀਆਂ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸ਼ੁਰੂਆਤੀ ਪੱਧਰ ਤੋਂ ਹੀ ਤਿਆਰ ਕਰਨਾ ਹੈ। ਇਸ ਮੌਕੇ ਇੰਜੀਨੀਅਰ ਅਨਿਲ ਮਹਿਤਾ, ਮੈਡਮ ਅਮੀਸ਼ਾ, ਮੈਡਮ ਅਮਨਜੀਤ, ਮੈਡਮ ਮਨਜਿੰਦਰ ਕੌਰ, ਮੈਡਮ ਸੁਨੀਤਾ ਦੇਵੀ, ਮੈਡਮ ਮੁਸਕਾਨ ਅਤੇ ਮੈਡਮ ਸਰਬਜੀਤ ਕੌਰ ਨੇ ਪ੍ਰੀਖਿਆ ਦੇ ਸਫਲ ਆਯੋਜਨ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ।
ਪਿਛਲੀ ਖ਼ਬਰ ਕੰਧਾਲੀ ਨੌਰੰਗਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ਸਮਾਗਮ ਅਮਿਟ ਯਾਦਾਂ ਛੱਡਦਾ ਹੋਇਆ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।