01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਤਹਿਸੀਲ ਪੱਧਰੀ ਸਮਾਗਮ 12 ਤੋਂ

ਅਜੀਤ ਡੈਸਕ 25-01-2026
ਜਗਰਾਉਂ, 24 ਜਨਵਰੀ (ਗਾਲਿਬ, ਵਿਨੋਦ)-ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਜ ਮਿਲਵਰਤਨ ਸੁਸਾਇਟੀ ਵਲੋਂ ਅਨਾਜ ਮੰਡੀ ਜਗਰਾਉਂ 'ਚ ਤੀਸਰਾ ਤਹਿਸੀਲ ਪੱਧਰੀ ਸਾਲਾਨਾ ਸਮਾਗਮ 12 ਫਰਵਰੀ ਤੋਂ 14 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ | ਮੀਟਿੰਗ ਦੌਰਾਨ ਪ੍ਰਧਾਨ ਰਛਪਾਲ ਸਿੰਘ ਚੀਮਨਾ ਨੇ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤਿੰਨ ਰੋਜ਼ਾ ਸਮਾਗਮਾਂ 'ਚ 12 ਫਰਵਰੀ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਣਗੇ, ਜਿੰਨ੍ਹਾਂ ਦੇ ਭੋਗ 14 ਫਰਵਰੀ ਦਿਨ ਸ਼ਨੀਵਾਰ ਨੂੰ ਪੈਣਗੇ | ਉਨ੍ਹਾਂ ਦੱਸਿਆ ਕਿ ਇੰਨ੍ਹਾਂ ਸਮਾਗਮਾਂ ਦੇ ਆਖਰੀ ਦਿਨ 14 ਫਰਵਰੀ ਨੂੰ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ ਅਤੇ ਇਸੇ ਦਿਨ ਸੰਤ ਬਾਬਾ ਕੇਵਲ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਖੁਰਾਲਗੜ੍ਹ ਸਾਹਿਬ ਵਾਲੇ ਵੀ ਕਥਾ ਕੀਰਤਨ ਦੁਆਰਾ ਹਾਜ਼ਰੀ ਭਰਨਗੇ | ਇਸ ਮੌਕੇ ਸਰਪ੍ਰਸਤ ਮਹਿੰਗਾ ਸਿੰਘ ਮੀਰਪੁਰ ਅਤੇ ਜਨਰਲ ਸੈਕਟਰੀ ਪ੍ਰੇਮ ਸਿੰਘ ਲੋਹਟ ਨੇ ਕਿਹਾ ਕਿ ਸਮਾਗਮਾਂ ਦੇ ਸਬੰਧੀ ਪੁਖਤਾ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਭਵਨਜੀਤ ਸਿੰਘ ਕਮਾਲਪੁਰਾ, ਸਰਬਜੀਤ ਸਿੰਘ ਦੇਹੜਕਾ, ਅਸ਼ੋਕ ਕੁਮਾਰ, ਮਹਿੰਦਰ ਸਿੰਘ ਕਮਾਲਪੁਰਾ, ਹੰਸਰਾਜ, ਬਲਵੀਰ ਸਿੰਘ ਜਗਰਾਉਂ, ਹੰਸਰਾਜ ਪੀ.ਪੀ., ਸੁਰਿੰਦਰ ਸਿੰਘ ਢੋਲਣ, ਹਰਪ੍ਰੀਤ ਸਿੰਘ ਮਲਕ, ਬੂਟਾ ਸਿੰਘ ਵਿਰਕ, ਹਰਪ੍ਰੀਤ ਸਿੰਘ ਮੱਲ੍ਹਾ, ਹਰਭਜਨ ਸਿੰਘ ਅਤੇ ਜੰਗੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਜਗਰਾਉਂ ਦੇ ਕਾਰਜਕਾਰੀ ਪ੍ਰਧਾਨ ਕੰਵਰਪਾਲ ਸਿੰਘ ਅਤੇ ਮੀਤ ਪ੍ਰਧਾਨ ਜਗਜੀਤ ਜੱਗੀ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸੱਚਖੰਡ ਵਾਸੀ ਸੰਤ ਗਿਆਨੀ ਗੱਜਣ ਸਿੰਘ ਜੀ ਦੇ ਬਰਸੀ ਸਮਾਗਮ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।