01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਨਗਰ ਕੌਂਸਲ ਜਗਰਾਉਂ ਦੇ ਕਾਰਜਕਾਰੀ ਪ੍ਰਧਾਨ ਕੰਵਰਪਾਲ ਸਿੰਘ ਅਤੇ ਮੀਤ ਪ੍ਰਧਾਨ ਜਗਜੀਤ ਜੱਗੀ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 25-01-2026
ਜਗਰਾਉਂ, 24 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਨਗਰ ਕੌਂਸਲ ਜਗਰਾਉਂ ਦੇ ਨਵੇਂ ਬਣੇ ਕਾਰਜਕਾਰੀ ਪ੍ਰਧਾਨ ਕੰਵਰਪਾਲ ਸਿੰਘ ਅਤੇ ਮੀਤ ਪ੍ਰਧਾਨ ਜਗਜੀਤ ਸਿੰਘ ਜੱਗੀ ਨੂੰ ਗੁਰੂ ਨਾਨਕ ਸਹਾਰਾ ਸੁਸਾਇਟੀ ਜਗਰਾਉਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਕੈਪਟਨ ਨਰੇਸ਼ ਵਰਮਾ ਅਤੇ ਸਕੱਤਰ ਕੇਵਲ ਮਲਹੋਤਰਾ ਨੇ ਕਿਹਾ ਕਿ ਜਗਰਾਉਂ ਦੀ ਸਾਫ਼ ਸਫ਼ਾਈ ਅਤੇ ਹੋਰ ਕਾਰਜਾਂ ਲਈ ਸਾਡੀ ਸੁਸਾਇਟੀ ਨਗਰ ਕੌਂਸਲ ਦਾ ਪੂਰਾ ਸਹਿਯੋਗ ਕਰੇਗੀ | ਉਨ੍ਹਾਂ ਨਵੇਂ ਬਣੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਵਿਕਾਸ ਦੇ ਕੰਮ ਤੇਜ਼ੀ ਨਾਲ ਕਰਵਾਏ ਜਾਣ ਤਾਂ ਜੋ ਲੰਬੇ ਸਮੇਂ ਤੋਂ ਲਟਕੀਆਂ ਸਮੱਸਿਆਵਾਂ ਤੋਂ ਸ਼ਹਿਰ ਵਾਸੀਆਂ ਨੂੰ ਛੁਟਕਾਰਾ ਮਿਲ ਸਕੇ | ਇਸ ਮੌਕੇ ਸੁਸਾਇਟੀ ਵਲੋਂ ਉਨ੍ਹਾਂ ਨੂੰ ਬੁੱਕੇ ਭੇਂਟ ਕੀਤੇ ਗਏ ਅਤੇ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਕਾਰਜਕਾਰੀ ਪ੍ਰਧਾਨ ਕੰਵਰਪਾਲ ਸਿੰਘ ਅਤੇ ਮੀਤ ਪ੍ਰਧਾਨ ਜਗਜੀਤ ਜੱਗੀ ਨੇ ਕਿਹਾ ਕਿ ਉਹ ਸਾਰਿਆਂ ਦੇ ਸਹਿਯੋਗ ਨਾਲ ਸ਼ਹਿਰ ਦੇ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਤਤਪਰ ਹਨ | ਇਸ ਮੌਕੇ ਸਾਬਕਾ ਪ੍ਰਧਾਨ ਸਤੀਸ਼ ਕੁਮਾਰ ਪੱਪੂ, ਕੌਂਸਲਰ ਅਨਮੋਲ ਗੁਪਤਾ, ਸਾਬਕਾ ਕੌਂਸਲਰ ਕਰਮਜੀਤ ਕੈਂਥ, ਸਾਜਨ ਮਲਹੋਤਰਾ, ਅਨਿਲ ਮਲਹੋਤਰਾ, ਰਾਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜੰਗਲਾਤ ਦੇ ਕੱਚੇ ਕਾਮਿਆਂ ਦੀਆਂ ਮੰਗਾਂ ਸੰਬੰਧੀ ਮੱੁਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਤਹਿਸੀਲ ਪੱਧਰੀ ਸਮਾਗਮ 12 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।