01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕੰਗ ਵਲੋਂ ਪਿੰਡ ਖੁਰਸੈਦਪੁਰਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ

ਅਜੀਤ ਡੈਸਕ 25-01-2026
ਸਿੱਧਵਾਂ ਬੇਟ, 24 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਅੱੈਸ. ਕੰਗ ਅਤੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਨੇ ਦਰਿਆ ਸਤਲੁਜ ਲਾਗਲੇ ਪਿੰਡ ਖੁਰਸੈਦਪੁਰਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾਂ ਦੀ ਸ਼ੁਰੂਆਤ ਕਰਦੇ ਹੋਏ ਆਖਿਆ ਕਿ ਜਿੱਥੇ ਇਸ ਯੋਜਨਾ ਨਾਲ ਸੂਬੇ ਦੇ ਤਿੰਨ ਕਰੋੜ ਲੋਕਾਂ ਨੂੰ ਫਾਇਦਾ ਪੁੱਜੇਗਾ, ਉੱਥੇ ਬੇਟ ਇਲਾਕੇ ਦੇ ਲੋੜਵੰਦ ਪਰਿਵਾਰ ਕਈ ਨਾਮੁਰਾਦ ਬਿਮਾਰੀਆਂ ਤੋਂ ਬਚ ਜਾਣਗੇ | ਕਿਉਂਕਿ ਇਲਾਜ ਲਈ ਉਹ 10 ਲੱਖ ਰੁਪਏ ਦਾ ਮੁਫ਼ਤ ਇਲਾਜ ਕਰਵਾ ਸਕਣਗੇ | ਇਸ ਮੌਕੇ ਬਲਾਕ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਸਰਪੰਚ ਜੱਜ ਸਿੰਘ, ਪੰਚ ਜੀਤ ਸਿੰਘ, ਪੰਚ ਗੁਰਮੀਤ ਸਿੰਘ, ਪ੍ਰਦੀਪ ਸਿੰਘ, ਪਰਮਜੀਤ ਸਿੰਘ, ਜੰਗੀਰ ਸਿੰਘ, ਭਜਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਸ੍ਰੀ ਮੈਹਦੇਆਣਾ ਸਾਹਿਬ ਤੋਂ ਦੀਨਾ ਸਾਹਿਬ ਲਈ 25 ਨੂੰ ਹੋਵੇਗਾ ਰਵਾਨਾ-ਬਾਬਾ ਕੁਲਵੰ... ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਦੋ ਰੋਜ਼ਾ ਟਰੇਨਿੰਗ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।