31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗਣਤੰਤਰ ਦਿਵਸ ਮੌਕੇ ਹਲਕਾ ਦਾਖਾ 'ਚ ਅਕਾਲੀ ਦਲ (ਬ) ਜਨ ਸੰਪਰਕ ਮੁਹਿੰਮ ਸ਼ੁਰੂ ਕਰਨ ਜਾ ਰਿਹਾ-ਦਿਓਲ

ਅਜੀਤ ਡੈਸਕ 25-01-2026
ਮੁੱਲਾਂਪੁਰ-ਦਾਖਾ, 24 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਰਾਜ ਭਰ 'ਚੋਂ ਪਾਰਟੀ ਵਿਧਾਇਕ, ਹਲਕਾ ਇੰਚਾਰਜਾਂ ਦੇ ਨਾਲ ਜ਼ਿਲ੍ਹਾ ਪ੍ਰਧਾਨਾਂ ਦੀ ਸਾਂਝੀ ਮੀਟਿੰਗ 'ਚ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਵਜੋਂ ਸ਼ਮੂਲੀਅਤ ਬਾਅਦ ਜਸਕਰਨ ਸਿੰਘ ਦਿਓਲ ਵਲੋਂ ਮੀਟਿੰਗ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ ਮਿਲੇ ਆਦੇਸ਼ਾਂ ਦਾ ਖੁਲਾਸਾ ਕੀਤਾ ਗਿਆ | ਦਿਓਲ ਨੇ ਦੱਸਿਆ ਕਿ ਆਗਾਮੀ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪ੍ਰਧਾਨ ਵਲੋਂ ਹਲਕਾ ਇੰਚਾਰਜਾਂ ਨੂੰ ਇਕ ਜਨ ਸੰਪਰਕ ਮੁਹਿੰਮ ਸ਼ੁਰੂ ਕਰਨ ਦਾ ਆਦੇਸ਼ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਹਲਕਾ ਦਾਖਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਇਕ ਕਮੇਟੀ ਦਾ ਗਠਨ ਕਰਕੇ ਹਰ ਵਰਗ ਨੂੰ ਇਸ ਕਮੇਟੀ ਵਿਚ ਸ਼ਾਮਿਲ ਕੀਤਾ ਜਾਵੇਗਾ | ਜਸਕਰਨ ਸਿੰਘ ਦਿਓਲ ਨੇ ਦੱਸਿਆ ਕਿ ਹਿੰਦੂ, ਮੁਸਲਿਮ, ਸਿੱਖ, ਇਸਾਈ ਦੇ ਨਾਅਰੇ ਨੂੰ ਮਜ਼ਬੂਤ ਕਰਦਿਆਂ ਇਹ ਕਮੇਟੀ ਸ਼੍ਰੋਮਣੀ ਅਕਾਲੀ ਦਲ ਦਾ ਹਰ ਪ੍ਰੋਗਰਾਮ ਬੂਥ ਪੱਧਰ ਤੱਕ ਲਿਜਾਏਗੀ | ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦਾ ਸਖ਼ਤ ਆਦੇਸ਼ ਹੈ ਕਿ ਪਿਛਲੇ ਸਮਿਆਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੁਆਰਾ ਸੂਬੇ 'ਚ ਵਿਕਾਸ ਦੀ ਕਾਇਆ ਕਲਪ ਦੇ ਨਾਲ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਜੰਗੀ ਸ਼ਹੀਦਾਂ ਦੀਆਂ ਯਾਦਗਾਰਾਂ, ਸਿੱਖ ਇਤਿਹਾਸ ਨਾਲ ਸਬੰਧਿਤ ਸ਼ਹੀਦੀ ਯਾਦਗਾਰਾਂ ਬਾਰੇ ਵਿਸਥਾਰ ਵਿਚ ਦੱਸਿਆ ਜਾਵੇ | ਉਨ੍ਹਾਂ ਕਿਹਾ ਕਿ ਆਟਾ ਦਾਲ ਸਕੀਮ, ਵਿਧਵਾ, ਬੁਢੇਪਾ ਪੈਨਸ਼ਨ, ਘਰਾਂ ਲਈ 24 ਘੰਟੇ ਬਿਜਲੀ, 300 ਯੂਨਿਟ ਬਿਜਲੀ ਮੁਆਫ਼, ਧੀਆਂ ਲਈ ਸ਼ਗਨ ਸਕੀਮ, ਬਹੁਤ ਸਾਰੀਆਂ ਹੋਰ ਸਕੀਮਾਂ ਜੋ ਅਕਾਲੀ ਦਲ ਦੇ ਰਾਜ 'ਚ ਹਰ ਵਰਗ ਨੂੰ ਦਿੱਤੀਆਂ ਗਈਆਂ, ਬਾਰੇ ਬੂਥ ਪੱਧਰ ਤੱਕ ਪ੍ਰਚਾਰ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਜਿਥੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਮੁਫ਼ਤ ਵੰਡੇ ਗਏ, ਉਥੇ ਕਿਸਾਨਾਂ ਦੇ ਟਿਊਬਵੈੱਲ ਬਿਜਲੀ ਬਿੱਲ ਵੀ ਮੁਆਫ਼ ਕੀਤੇ ਗਏ | ਜਸਕਰਨ ਸਿੰਘ ਦਿਓਲ ਨੇ ਕਿਹਾ ਕਿ ਹਲਕਾ ਦਾਖਾ 'ਚ ਪਾਰਟੀ ਪ੍ਰੋਗਰਾਮ ਪੂਰੀ ਤਰ੍ਹਾਂ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਧਾਨ, ਹਲਕਾ ਦਾਖਾ ਕੋਰ ਕਮੇਟੀ, ਸਰਕਲ ਪ੍ਰਧਾਨਾਂ ਨੂੰ ਨਾਲ ਲੈ ਕੇ ਗਣਤੰਤਰ ਦਿਵਸ ਮੌਕੇ 26 ਜਨਵਰੀ ਤੋਂ ਜਨ ਸੰਪਰਕ ਮੁਹਿੰਮ ਜ਼ੋਰਦਾਰ ਤਰੀਕੇ ਨਾਲ ਆਰੰਭੀ ਜਾਵੇਗੀ, ਜੋ ਪੂਰਾ ਸਾਲ ਨਿਰੰਤਰ ਜਾਰੀ ਰਹੇਗੀ |
ਪਿਛਲੀ ਖ਼ਬਰ ਜਗਰਾਉਂ ਵਿਚ ਕਾਂਗਰਸ ਦੇ ਵੱਡੇ ਆਗੂਆਂ ਦੀਆਂ ਫੇਰੀਆਂ ਅਗਲੀ ਖ਼ਬਰ 60 ਸਾਲਾ ਵਿਅਕਤੀ ਨੇ ਖੁਦ ਨੂੰ ਲਾਈ ਅੱਗ, ਹਾਲਤ ਗੰਭੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।