30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪਿੰਡ ਬੁਰਜ ਹਰੀ ਸਿੰਘ ਵਿਖੇ ਗਰਾਊਾਡ 'ਚ ਮਿੱਟੀ ਦਾ ਭਰਤ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

ਅਜੀਤ ਡੈਸਕ 25-01-2026
ਰਾਏਕੋਟ, 24 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੁਰਜ ਹਰੀ ਸਿੰਘ ਵਿਖੇ ਸਥਿਤ ਸਕੂਲ ਦੇ ਗਰਾਊਾਡ ਵਿਚ ਮਿੱਟੀ ਦਾ ਭਰਤ ਪਾਉਣ ਦੇ ਕਾਰਜ ਦੀ ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਗੱਲਬਾਤ ਕਰਦਿਆਂ ਕਲੱਬ ਪ੍ਰਧਾਨ ਗਗਨਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਅਜੋਕੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਉਨ੍ਹਾਂ ਨੂੰ ਇਕ ਵਧੀਆ ਪਲੇਟਫਾਰਮ ਤਿਆਰ ਕਰਕੇ ਦੇਣਾ ਸਾਡਾ ਫਰਜ਼ ਬਣਦਾ ਹੈ, ਇਸ ਲਈ ਨਗਰ ਨਿਵਾਸੀਆਂ ਦੇ ਸਹਿਯੋਗ ਤੇ ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਦੇ ਉੱਦਮ ਸਦਕਾ ਗਰਾਊਾਡ ਵਿਚ ਮਿੱਟੀ ਦੇ ਭਰਤ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਆਖਿਆ ਕਿ ਮਿੱਟੀ ਦੇ ਭਰਤ ਪੈਣ ਨਾਲ ਗਰਾਊਾਡ ਦੇ ਪ੍ਰਬੰਧਾਂ ਵਿਚ ਸੁਧਾਰ ਆਵੇਗਾ, ਇਸ ਲਈ ਅੱਗੇ ਵੀ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ | ਇਸ ਮੌਕੇ ਸੁਖਦੀਪ ਸਿੰਘ ਪੰਚ, ਕਾਕਾ ਸਿੰਘ ਧਾਲੀਵਾਲ, ਸੰਦੀਪ ਸਿੰਘ, ਜੈਜ਼ੀ ਸਿੰਘ ਗਿੱਲ, ਚੀਨੀ ਸਿੰਘ, ਜੋਬਨ ਸਿੰਘ ਗਿੱਲ, ਅਮਨ ਸਿੰਘ ਗਿੱਲ, ਹਰਮਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਜ਼ਾਦੀ ਘੁਲਾਟੀਏ ਪਰਿਵਾਰ ਦੇਸ਼ ਦਾ ਬੇਸ਼ਕੀਮਤੀ ਸਰਮਾਇਆ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਗਲੀ ਖ਼ਬਰ ਜਤਿੰਦਰਾ ਗ੍ਰੀਨਫੀਲਡ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।