29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਮੈਡੀਸੇਫ ਹਸਪਤਾਲ ਹੰਬੜਾਂ ਵਲੋਂ ਲਗਾਇਆ ਮੁਫ਼ਤ ਮੈਡੀਕਲ ਕੈਂਪ

ਅਜੀਤ ਡੈਸਕ 26-01-2026
ਹੰਬੜਾਂ, 25 ਜਨਵਰੀ (ਹਰਵਿੰਦਰ ਸਿੰਘ ਮੱਕੜ)-ਇੱਥੋਂ ਨਜ਼ਦੀਕੀ ਪਿੰਡ ਰਜਾਪੁਰ ਅਤੇ ਗੋਰਸੀਆਂ ਦੇ ਸਕੂਲ 'ਚ ਮੈਡੀਸੇਫ ਸੁਪਰ ਸਪੈਸ਼ਲਿਟੀ ਹਸਪਤਾਲ ਹੰਬੜਾਂ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਦੌਰਾਨ ਡਾ. ਈਸ਼ਾਨ ਮਿੱਤਲ ਤੇ ਵੱਖ-ਵੱਖ ਵਿਭਾਗਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਕੈਂਪ ਵਿਚ ਪਹੁੰਚੇ ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਬਲੱਡ ਸ਼ੂਗਰ, ਬਲੱਡ ਪ੍ਰੈਸ਼ਰ ਤੇ ਈ.ਸੀ.ਜੀ ਦੇ ਟੈਸਟ ਵੀ ਮੁਫ਼ਤ ਵਿਚ ਕੀਤੇ ਗਏ | ਇਸ ਕੈਂਪ ਤੋਂ 130 ਲੋੜਵੰਦ ਮਰੀਜ਼ਾਂ ਨੇ ਲਾਹਾ ਲਿਆ | ਇਸ ਮੌਕੇ ਡਾ. ਇਸ਼ਾਨ ਮਿੱਤਲ, ਡਾਇਰੈਕਟਰ ਰਮਨਦੀਪ ਸਿੰਘ, ਮੈਨੇਜਰ ਹਰਪਾਲ ਸਿੰਘ ਨੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਸਰਪੰਚ ਮਲੂਕ ਸਿੰਘ, ਪੰਚ ਬਹਾਦਰ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ ਨੇ ਕਿਹਾ ਕਿ ਮੈਡੀਸੇਫ ਹਸਪਤਾਲ ਹੰਬੜਾਂ ਵਲੋਂ ਇਲਾਕੇ ਦੇ ਲੋਕਾਂ ਨੂੰ ਮੁਫ਼ਤ ਤੇ ਵਧੀਆ ਸਿਹਤ ਸੇਵਾਵਾਂ ਦੇਣ ਦੇ ਕੀਤੇ ਜਾ ਰਹੇ ਇਹ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ | ਇਸ ਸਮੇਂ ਹੈਪੀ ਗਿੱਲ ਰਜਾਪੁਰ, ਰਘਵੀਰ ਸਿੰਘ ਸ਼ੇਰਾ, ਬਲਦੇਵ ਸਿੰਘ, ਹਰਮਨ ਸਿੰਘ, ਜਸਵੰਤ ਸਿੰਘ, ਗੁਰਨਾਮ ਸਿੰਘ ਗੋਰਸੀਆਂ, ਗੁਰਮੀਤ ਸਿੰਘ, ਪੂਰਨ ਭਗਤ, ਮਨਪ੍ਰੀਤ ਕੌਰ ਤੇ ਹੋਰ ਮੌਜੂਦ ਸਨ |
ਪਿਛਲੀ ਖ਼ਬਰ ਭਾਜਪਾ ਸਰਕਾਰ ਦੇ ਲੋਕ ਮਾਰੂ ਫ਼ੈਸਲਿਆਂ ਦਾ ਬੀ.ਕੇ.ਯੂ (ਰਾਜੇਵਾਲ) ਵਲੋਂ ਸਖ਼ਤ ਵਿਰੋਧ ਅੱਜ ਦੇ ਟਰੈਕਟਰ ਮਾਰਚ 'ਚ ਜਥੇਬ... ਅਗਲੀ ਖ਼ਬਰ ਕਿਸਾਨ ਆਗੂ ਜੋਗਿੰਦਰ ਸਿੰਘ ਢਿੱਲੋਂ ਦੇ ਮਾਸੜ ਚੌਧਰੀ ਤੇਜਿੰਦਰਪਾਲ ਸਿੰਘ ਚੌਧਰੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।