29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਭਾਜਪਾ ਸਰਕਾਰ ਦੇ ਲੋਕ ਮਾਰੂ ਫ਼ੈਸਲਿਆਂ ਦਾ ਬੀ.ਕੇ.ਯੂ (ਰਾਜੇਵਾਲ) ਵਲੋਂ ਸਖ਼ਤ ਵਿਰੋਧ ਅੱਜ ਦੇ ਟਰੈਕਟਰ ਮਾਰਚ 'ਚ ਜਥੇਬੰਦੀ ਭਰਵੀਂ ਸ਼ਮੂਲੀਅਤ ਕਰੇਗੀ-ਮਨਪ੍ਰੀਤ ਸਿੰਘ ਗੋਂਦਵਾਲ

ਅਜੀਤ ਡੈਸਕ 26-01-2026
ਰਾਏਕੋਟ, 25 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਦੀ ਭਾਜਪਾ ਸਰਕਾਰ ਮੁੱਢ ਤੋਂ ਹੀ ਕਿਸਾਨ, ਛੋਟੇ ਦੁਕਾਨਦਾਰ ਤੇ ਲੋਕਮਾਰੂ ਏਜੰਡੇ ਲਾਗੂ ਕਰਕੇ ਲੋਕ ਵਿਰੋਧੀ ਸਰਕਾਰ ਹੋਣ ਦਾ ਸਬੂਤ ਦਿੰਦੀ ਰਹੀ ਹੈ, ਉੱਥੇ ਹੀ ਹੁਣ ਮਜ਼ਦੂਰਾਂ ਨੂੰ ਤਬਾਹ ਕਰਨ ਦੇ ਮਨਸੂਬੇ ਤਹਿਤ ਕੇਂਦਰ ਵਲੋਂ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਕੇ 'ਜੀ ਰਾਮ ਜੀ' ਕਾਨੂੰਨ ਲਾਗੂ ਕਰਕੇ ਮਜ਼ਦੂਰਾਂ ਨਾਲ ਧ੍ਰੋਹ ਕਮਾਇਆ ਹੈ | ਜਿਸ ਦੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਿੱਧੂ ਗੋਂਦਵਾਲ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਆਖਿਆ ਕਿ ਪਹਿਲਾਂ ਤੋਂ ਹੀ ਚੱਲੇ ਆ ਰਹੇ ਮਨਰੇਗਾ ਕਾਨੂੰਨ ਵਿਚ ਸੋਧਾਂ ਕਰਕੇ 'ਜੀ ਰਾਮ ਜੀ' ਕਾਨੂੰਨ ਬਣਾਇਆ ਗਿਆ ਹੈ, ਜੋ ਸਰਾਸਰ ਮਜ਼ਦੂਰ ਵਿਰੋਧੀ ਕਾਨੂੰਨ ਹੈ, ਜਿਸ ਦਾ ਦੇਸ਼ ਭਰ ਵਿਚ ਵੱਡੇ ਪੱਧਰ 'ਤੇ ਵਿਰੋਧ ਹੋਣ ਦੇ ਬਾਵਜੂਦ ਕੇਂਦਰ ਦੀ ਭਾਜਪਾ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ ਅਤੇ ਆਪਣੀ ਜ਼ਿੱਦ 'ਤੇ ਅੜ੍ਹ ਕੇ ਧੱਕੇ ਨਾਲ ਨਵੇਂ ਕਾਨੂੰਨ ਲਾਗੂ ਕਰ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਅਜਿਹੇ ਲੋਕਮਾਰੂ ਨੀਤੀਆਂ ਨੂੰ ਤਿਆਗ ਕਰਕੇ ਲੋਕਹਿੱਤ ਕਾਨੂੰਨ ਲਾਗੂ ਕਰੇ | ਕਿਸਾਨ ਆਗੂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਅਨੁਸਾਰ 26 ਜਨਵਰੀ ਨੂੰ ਕੀਤੇ ਜਾ ਰਹੇ ਵਿਸ਼ਾਲ ਟਰੈਕਟਰ ਮਾਰਚ 'ਚ ਬੀ.ਕੇ.ਯੂ (ਰਾਜੇਵਾਲ) ਭਰਵੀਂ ਸ਼ਮੂਲੀਅਤ ਕਰੇਗੀ |
ਪਿਛਲੀ ਖ਼ਬਰ ਤਲਵੰਡੀ ਨੌ ਅਬਾਦ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਹੇਠ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਅਗਲੀ ਖ਼ਬਰ ਮੈਡੀਸੇਫ ਹਸਪਤਾਲ ਹੰਬੜਾਂ ਵਲੋਂ ਲਗਾਇਆ ਮੁਫ਼ਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।