29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਤਲਵੰਡੀ ਨੌ ਅਬਾਦ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਹੇਠ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ

ਅਜੀਤ ਡੈਸਕ 26-01-2026
ਹੰਬੜਾਂ, 25 ਜਨਵਰੀ (ਹਰਵਿੰਦਰ ਸਿੰਘ ਮੱਕੜ)- ਹਲਕਾ ਦਾਖਾ ਵਿਚ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ ਤੇ ਸੂਬੇ ਦੇ ਹਰ ਨਾਗਰਿਕ ਨੂੰ ਇਸ ਯੋਜਨਾ ਦਾ ਲਾਭ ਲੈਣਾ ਚਾਹੀਦਾ ਹੈ, ਉਕਤ ਪ੍ਰਗਟਾਵਾ ਹਲਕਾ ਦਾਖਾ 'ਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਲਵੀਰ ਸਿੰਘ ਬਿੱਟੂ ਤੇ ਸਰਪੰਚ ਤੇਜਪਾਲ ਸਿੰਘ ਘਮਣੇਵਾਲ ਨੇ ਪਿੰਡ ਤਲਵੰਡੀ ਨੌ ਅਬਾਦ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ ਵੱਲ ਵਧਦਿਆਂ ਕੀਤਾ | ਉਨ੍ਹਾਂ ਹੋਰ ਕਿਹਾ ਕਿ ਇਸ ਯੋਜਨਾ ਦੀ ਪ੍ਰਕਿਰਿਆ ਸ਼ੁਰੂ ਹੋਣ ਨਾਲ ਲੋਕਾਂ ਵਿਚ 'ਆਪ' ਪ੍ਰਤੀ ਹੋਰ ਦਿ੍ੜ ਵਿਸ਼ਵਾਸ਼ ਪੈਦਾ ਹੋਇਆ ਹੈ | ਇਸ ਸਮੇਂ ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਗੁਰਵਿੰਦਰ ਸਿੰਘ ਗੋਲੂ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸੇਵਾ ਤੇ ਸਾਦਗੀ ਇਨਸਾਨ ਦਾ ਇਕ ਚੰਗਾ ਗਹਿਣਾ-ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ <br/> ਅਗਲੀ ਖ਼ਬਰ ਭਾਜਪਾ ਸਰਕਾਰ ਦੇ ਲੋਕ ਮਾਰੂ ਫ਼ੈਸਲਿਆਂ ਦਾ ਬੀ.ਕੇ.ਯੂ (ਰਾਜੇਵਾਲ) ਵਲੋਂ ਸਖ਼ਤ ਵਿਰੋਧ ਅੱਜ ਦੇ ਟਰੈਕਟਰ ਮਾਰਚ 'ਚ ਜਥੇਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।