30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪਿੰਡ ਰਾਜਗੜ੍ਹ ਤੋਂ ਪ੍ਰਵਾਸੀ ਵਿਅਕਤੀ ਭੇਦਭਰੇ ਹਾਲਾਤ 'ਚ ਹੋਇਆ ਲਾਪਤਾ

ਅਜੀਤ ਡੈਸਕ 26-01-2026
ਰਾਏਕੋਟ, 25 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਨਜ਼ਦੀਕੀ ਪਿੰਡ ਰਾਜਗੜ੍ਹ ਵਿਖੇ ਆਪਣੇ ਰਿਸ਼ਤੇਦਾਰਾਂ ਕੋਲ ਰਹਿਣ ਆਏ ਇਕ ਪ੍ਰਵਾਸੀ ਵਿਅਕਤੀ ਦਾ ਭੇਦਭਰੇ ਹਾਲਾਤ 'ਚ ਲਾਪਤਾ ਹੋਣ ਦਾ ਮਾਮਲਾ ਕਰੀਬ ਇਕ ਹਫ਼ਤਾ ਬੀਤਣ ਦੇ ਬਾਵਜੂਦ ਵੀ ਅਜੇ ਤੱਕ ਉਕਤ ਵਿਅਕਤੀ ਦਾ ਕੋਈ ਖੁਰਾ-ਖੋਜ਼ ਨਹੀਂ ਲੱਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਵਾਸੀ ਵਿਅਕਤੀ ਦੇ ਰਿਸ਼ਤੇਦਾਰ (ਸਾਲਾ) ਅਰਜਨ ਸ਼ਰਮਾ ਨੇ ਦੱਸਿਆ ਕਿ ਉਸਦਾ ਜੀਜਾ ਰਾਮ ਦੱਤ ਮੋਰੀਆ ਪੁੱਤਰ ਗੰਗਾ ਰਾਮ ਵਾਸੀ ਯੂ.ਪੀ., ਜੋ ਪਿਛਲੇ ਦਿਨੀਂ ਉਨ੍ਹਾਂ ਨੂੰ ਮਿਲਣ ਲਈ ਪਿੰਡ ਰਾਜਗੜ੍ਹ ਵਿਖੇ ਆਇਆ ਸੀ, ਪ੍ਰੰਤੂ 19 ਜਨਵਰੀ 2026 ਦੀ ਸ਼ਾਮ ਸਾਢੇ ਪੰਜ ਵਜੇ ਤੋਂ ਭੇਦਭਰੇ ਹਾਲਾਤ ਵਿਚ ਲਾਪਤਾ ਹੈ | ਉਨ੍ਹਾਂ ਦੱਸਿਆ ਕਿ ਰਾਮ ਦੱਤ ਮੋਰੀਆ ਦਿਮਾਗੀ ਪ੍ਰੇਸ਼ਾਨੀ ਦੇ ਚੱਲਦਿਆਂ ਘਰੋਂ ਚਲਿਆ ਗਿਆ ਸੀ, ਪ੍ਰੰਤੂ ਅੱਜ ਤੱਕ ਕਰੀਬ ਇਕ ਹਫ਼ਤਾ ਬੀਤਣ ਦੇ ਬਾਵਜੂਦ ਵੀ ਉਹ ਘਰ ਵਾਪਿਸ ਨਹੀਂ ਆਇਆ | ਉਪਰੰਤ ਰਾਮ ਦੱਤ ਮੋਰੀਆ ਦੀ ਗੁੰਮਸ਼ੁਦੀ ਸਬੰਧੀ ਉਨ੍ਹਾਂ ਵਲੋਂ ਪੁਲਿਸ ਚੌਂਕੀ ਜਲਾਲਦੀਵਾਲ ਵਿਖੇ ਰਿਪੋਰਟ ਦਰਜ ਕਰਵਾਈ ਗਈ | ਜਦੋਂ ਇਸ ਮਾਮਲੇ ਸਬੰਧੀ ਚੌਂਕੀ ਇੰਚਾਰਜ ਲਖਵੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਸ ਗੁੰਮ ਹੋਏ ਪ੍ਰਵਾਸੀ ਮਜ਼ਦੂਰ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਗੁੰਮਸ਼ੁਦੀ ਸਬੰਧੀ ਸੁਰਾਗ ਲਗਾਇਆ ਜਾਵੇਗਾ |

ਪਿਛਲੀ ਖ਼ਬਰ ਸਕੱਤਰ ਸੁੱਖਪ੍ਰਤਾਪ ਹੀਰਾ ਪਰਿਵਾਰ ਨਾਲ ਪ੍ਰਧਾਨ ਚਾਵਲਾ, ਹੰਬੜਾਂ ਸਮੇਤ ਹੋਰ ਆਗੂਆਂ ਨੇ ਕੀਤਾ ਦੁੱਖ ਪ੍ਰਗਟ ਸਵ: ਭਜਨ ਸ... ਅਗਲੀ ਖ਼ਬਰ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਸ੍ਰੀ ਮੈਹਦੇਆਣਾ ਸਾਹਿਬ ਤੋਂ ਦੀਨਾ ਸਾਹਿਬ ਲਈ ਜੈਕਾਰਿਆਂ ਦੀ ਗੂੰਜ 'ਚ ਹੋਇਆ ਰਵਾਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।