21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਹਲਵਾਰਾ ਏਅਰਪੋਰਟ ਦਾ ਨਾਂਅ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ਉੱਪਰ ਰੱਖਿਆ ਜਾਵੇ-ਬਲਵਿੰਦਰ ਸਿੰਘ ਸੰਧੂ

ਅਜੀਤ ਡੈਸਕ 31-01-2026
ਰਾਏਕੋਟ, 30 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਲਵਾਰਾ ਵਿਖੇ ਬਣੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ 1 ਫਰਵਰੀ ਨੂੰ ਵਰਚੂਅਲ ਉਦਘਾਟਨ ਕੀਤਾ ਜਾ ਰਿਹਾ ਹੈ | ਜਿਸ 'ਤੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ਉੱਪਰ ਰੱਖਿਆ ਜਾਵੇ | ਉਨ੍ਹਾਂ ਆਖਿਆ ਕਿ ਗਦਰੀ ਲਹਿਰ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਭਰ ਜਵਾਨੀ 'ਚ ਦੇਸ਼ ਦੀ ਆਜ਼ਾਦੀ ਦੇ ਮੋਰਚੇ ਵਿਚ ਆਪਣੀ ਸ਼ਹਾਦਤ ਦੇ ਕੇ ਲੋਕਾਂ ਅੰਦਰ ਸੰਘਰਸ਼ ਕਰਨ ਅਤੇ ਦੇਸ਼ ਦੀ ਆਜ਼ਾਦੀ ਖਾਤਰ ਹਿੱਕਾਂ ਡਾਹ ਕੇ ਲੜ੍ਹਨ ਦੇ ਸੁਨੇਹਾ ਦਿੱਤਾ ਸੀ | ਇਸ ਲਈ ਅਜਿਹੇ ਮਹਾਨ ਸੂਰਬੀਰਾਂ ਨੂੰ ਸਿਜਦਾ ਕਰਨ ਲਈ ਹਲਵਾਰਾ ਅੰਤਰਰਾਸ਼ਟਰੀ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ਉੱਪਰ ਹੀ ਰੱਖਿਆ ਜਾਵੇ | ਬਲਵਿੰਦਰ ਸਿੰਘ ਸੰਧੂ ਨੇ ਆਖਿਆ ਕਿ ਹਲਵਾਰਾ ਏਅਰਪੋਰਟ ਤੋਂ ਸ਼ਹੀਦ ਸਰਾਭਾ ਦਾ ਜ਼ੱਦੀ ਪਿੰਡ ਸਰਾਭਾ ਮਹਿਜ਼ ਕੁਝ ਕੁ ਮਿੰਟਾਂ ਦੀ ਦੂਰੀ 'ਤੇ ਸਥਿਤ ਹੈ, ਜਦਕਿ ਇਲਾਕਾ ਨਿਵਾਸੀਆਂ ਦੀ ਵੀ ਵੱਡੀ ਮੰਗ ਹੈ ਕਿ ਏਅਰਪੋਰਟ ਦਾ ਨਾਂਅ ਸ਼ਹੀਦ ਦੇ ਨਾਮ ਉੱਪਰ ਰੱਖ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਿਜਦਾ ਕੀਤਾ ਜਾਵੇ |
ਪਿਛਲੀ ਖ਼ਬਰ ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ 'ਮਗਨਰੇਗਾ ਬਚਾਓ ਸੰਗ੍ਰਾਮ' ਰੈਲੀ 'ਚ ਉਮੜਿਆ ਕਾਂਗਰਸੀ ਵਰਕਰਾਂ ਦਾ ਭਾਰੀ ਇਕੱਠ ਅਗਲੀ ਖ਼ਬਰ ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 916 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।