21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਭਾਈ ਵਡਾਲਾ ਨੇ ਜਥੇਦਾਰ ਭਾਈ ਕਾਉਂਕੇ ਦੇ ਪਿੰਡ ਤੋਂ ਕੱਢਿਆ ਇਨਸਾਫ਼ ਮਾਰਚ

ਅਜੀਤ ਡੈਸਕ 31-01-2026
ਜਗਰਾਉਂ, 30 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸਿੱਖ ਸਦਭਾਵਨਾ ਦਲ ਵਲੋਂ ਅੱਜ ਸ਼ਹੀਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਦਾ ਇਨਸਾਫ਼ ਲੈਣ ਅਤੇ ਕੁੰਭਕਰਨੀ ਨੀਂਦ ਸੁੱਤੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਨੂੰ ਜਗਾਉਣ ਲਈ ਇਨਸਾਫ਼ ਮਾਰਚ ਕੱਢਿਆ ਗਿਆ | ਇਹ ਮਾਰਚ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪਿੰਡ ਦੀ ਬਾਦਾ ਪੱਤੀ ਦੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ | ਜਗਰਾਉਂ ਤੋਂ ਥਾਣਾ ਸਿੱਧਵਾਂ ਬੇਟ ਪੁੱਜਾ, ਜਿੱਥੋਂ ਪੈਦਲ ਹੁੰਦਾ ਹੋਇਆ ਕੰਨੀਆਂ ਦਰਿਆ ਦੇ ਉਸ ਸਥਾਨ 'ਤੇ ਪੁੱਜਾ | ਜਿੱਥੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਹੀਦ ਕੀਤਾ ਗਿਆ | ਇਸ ਮੌਕੇ ਸਿੱਖ ਸਦਭਾਵਨਾ ਦੇ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਆਖਿਆ ਕਿ ਜਥੇਦਾਰ ਕਾਉਂਕੇ ਦੀ ਸ਼ਹਾਦਤ ਅਖੌਤੀ ਲੋਕਤੰਤਰਿਕ ਭਾਰਤ ਦੇ ਮੱਥੇ 'ਤੇ ਕਲੰਕ ਹੈ | ਉਨ੍ਹਾਂ ਆਖਿਆ ਕਿ ਸਿੱਖਾਂ ਨੇ ਇਸ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਦੇ ਕੇ ਇਸ ਦੇਸ਼ ਨੂੰ ਆਜ਼ਾਦ ਕਰਵਾਇਆ, ਪ੍ਰੰਤੂ ਸਿੱਖਾਂ ਨੂੰ ਇਸ ਦੇਸ਼ ਅੰਦਰ ਤੀਜੇ ਦਰਜੇ ਦੇ ਸ਼ਹਿਰੀ ਸਮਝਿਆ ਜਾਂਦਾ ਹੈ | ਭਾਈ ਵਡਾਲਾ ਨੇ ਆਖਿਆ ਕਿ ਤਿੰਨ ਦਹਾਕੇ ਬੀਤ ਜਾਣ ਤੋਂ ਬਾਅਦ ਵੀ ਭਾਈ ਕਾਉਂਕੇ ਦੀ ਸ਼ਹਾਦਤ ਰਹੱਸ਼ ਬਣੀ ਹੋਈ ਹੈ | ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਭਾਈ ਕਾਉਂਕੇ ਨੂੰ ਅਣ-ਮਨੁੱਖੀ ਤਸ਼ੱਦਦ ਕਰਕੇ ਸ਼ਹੀਦ ਕੀਤਾ ਗਿਆ | ਉਹ ਵਰਤਾਰਾ ਆਪਣੇ-ਆਪ ਵਿਚ ਬੇਹੱਦ ਘਿਨਾਉਣਾ ਤੇ ਸ਼ਰਮਸਾਰ ਕਰਨ ਵਾਲਾ ਹੈ | ਭਾਈ ਵਡਾਲਾ ਨੇ ਆਖਿਆ ਕਿ ਸਾਨੂੰ ਸ਼ਹੀਦ ਕਾਉਂਕੇ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਅਤੇ ਇਨਸਾਫ਼ ਲੈਣ ਲਈ ਸਾਂਝੇ ਸੰਘਰਸ਼ ਦੀ ਲੋੜ ਹੈ |
ਪਿਛਲੀ ਖ਼ਬਰ ਬੇਟ ਇਲਾਕੇ 'ਚੋਂ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਦਾਖਾ ਰੈਲੀ ਲਈ ਰਵਾਨਾ ਅਗਲੀ ਖ਼ਬਰ ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ 'ਮਗਨਰੇਗਾ ਬਚਾਓ ਸੰਗ੍ਰਾਮ' ਰੈਲੀ 'ਚ ਉਮੜਿਆ ਕਾਂਗਰਸੀ ਵਰਕਰਾਂ ਦਾ ਭਾਰੀ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।