01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਨਿਸ਼ਕਾਮ ਸੇਵਾ ਬਿਰਧ ਆਸ਼ਰਮ ਰਾਏਕੋਟ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ 22 ਨੂੰ

ਅਜੀਤ ਡੈਸਕ 01-02-2026
ਰਾਏਕੋਟ, 31 ਜਨਵਰੀ (ਬਲਵਿੱਦਰ ਸਿੰਘ ਲਿੱਤਰ)-ਨਿਸ਼ਕਾਮ ਸੇਵਾ ਬਿਰਧ ਆਸ਼ਰਮ ਰਾਏਕੋਟ ਵਲੋਂ ਹਰ ਸਾਲ ਦੀ ਤਰ੍ਹਾਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਸ਼ਕਾਮ ਸੇਵਾ ਬਿਰਧ ਆਸ਼ਰਮ ਦੀ ਸੰਚਾਲਿਕਾ ਰਵੀ ਦੇਵਗਨ ਨੇ ਦੱਸਿਆ ਕਿ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਮਿਤੀ 22 ਫਰਵਰੀ, ਦਿਨ ਐਤਵਾਰ ਨੂੰ ਬਿਰਧ ਆਸ਼ਰਮ, ਨੇੜੇ ਬਰਨਾਲਾ ਚੌਂਕ ਰਾਏਕੋਟ ਵਿਖੇ ਕਰਵਾਏ ਜਾ ਰਹੇ ਹਨ | ਇਸ ਲਈ ਲੋੜਵੰਦ ਪਰਿਵਾਰਾਂ ਵਿਆਹਾਂ ਸਬੰਧੀ ਉਨ੍ਹਾਂ ਨਾਲ ਸੰਪਰਕ ਕਰਨ ਤਾਂ ਜੋ ਸਭ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾ ਸਕਣ | ਉਨ੍ਹਾਂ ਦਾਨੀ ਸੱਜਣਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮਾਗਮਾਂ ਦੀ ਸਫ਼ਲਤਾ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ |
ਪਿਛਲੀ ਖ਼ਬਰ ਪਿੰਡ ਕਲਸੀਆਂ ਵਿਖੇ ਸਥਿਤ ਡੇਰੇ 'ਚ ਬਜ਼ੁਰਗ ਵਲੋਂ ਫਾਹਾ ਲੈ ਕੇ ਆਤਮ-ਹੱਤਿਆ ਅਗਲੀ ਖ਼ਬਰ 'ਜੀ ਰਾਮ ਜੀ' ਸਕੀਮ ਨੂੰ ਪਿੰਡਾਂ 'ਚ ਲਾਗੂ ਨਹੀਂ ਹੋਣ ਦੇਵਾਂਗੇ-ਜੱਗਾ ਹਿੱਸੋਵਾਲ, ਗੀਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।