01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪਿੰਡ ਕਲਸੀਆਂ ਵਿਖੇ ਸਥਿਤ ਡੇਰੇ 'ਚ ਬਜ਼ੁਰਗ ਵਲੋਂ ਫਾਹਾ ਲੈ ਕੇ ਆਤਮ-ਹੱਤਿਆ

ਅਜੀਤ ਡੈਸਕ 01-02-2026
ਰਾਏਕੋਟ, 31 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਕਲਸੀਆਂ ਵਿਖੇ ਦਾਣਾ ਮੰਡੀ ਨਜ਼ਦੀਕ ਸਥਿਤ ਇਕ ਧਾਰਮਿਕ ਡੇਰੇ ਦੇ ਸੇਵਾਦਾਰ ਬਜ਼ੁਰਗ ਵਲੋਂ ਬਿਮਾਰੀ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਡੇਰੇ ਵਿਚ ਰਹਿੰਦਾ ਸੇਵਾਦਾਰ ਬਜ਼ੁਰਗ ਮੁਖਤਿਆਰ ਸਿੰਘ ਮੂਲ ਰੂਪ ਵਿਚ ਪਿੰਡ ਮਹੇਰਨਾ ਕਲਾਂ ਦਾ ਰਹਿਣ ਵਾਲਾ ਸੀ, ਜੋ ਹੁਣ ਡੇਰਾ ਕਲਸੀਆਂ ਵਿਖੇ ਰਹਿੰਦਾ ਸੀ | ਉਕਤ ਬਜ਼ੁਰਗ ਪਿਛਲੇ ਲੰਮੇ ਸਮੇਂ ਤੋਂ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ, ਜਿਸ ਦੇ ਚੱਲਦਿਆਂ ਉਸ ਵਲੋਂ ਖ਼ੌਫਨਾਕ ਕਦਮ ਉਠਾਇਆ ਗਿਆ | ਇਸ ਸੰਬੰਧੀ ਗੱਲਬਾਤ ਕਰਦਿਆਂ ਪੁਲਿਸ ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਅਗਲੀ ਖ਼ਬਰ ਨਿਸ਼ਕਾਮ ਸੇਵਾ ਬਿਰਧ ਆਸ਼ਰਮ ਰਾਏਕੋਟ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।