01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੰੂਕੇ ਵਲੋਂ ਪਿੰਡ ਗਿੱਦੜਵਿੰਡੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

ਅਜੀਤ ਡੈਸਕ 01-02-2026
ਸਿੱਧਵਾਂ ਬੇਟ, 31 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਜਗਰਾਉਂ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਲਾਗਲੇ ਪਿੰਡ ਗਿੱਦੜਵਿੰਡੀ ਵਿਖੇ ਗਲੀਆਂ, ਨਾਲੀਆਂ, ਸੀਵਰੇਜ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੂਰ-ਦੁਰਾਡੇ ਪਿੰਡਾਂ ਦੇ ਵਿਕਾਸ ਵਿਚ ਹੋਰ ਤੇਜ਼ੀ ਲਿਆਵੇਗੀ ਅਤੇ ਹਰ ਪਿੰਡ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਗ੍ਰਾਂਟਾਂ ਦੇ ਗੱਫੇ ਦਿੱਤੇ ਜਾਣਗੇ | ਇਸ ਮੌਕੇ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਖੈਹਿਰਾ ਨੇ ਵਿਕਾਸ ਕੰਮਾਂ ਲਈ ਗ੍ਰਾਂਟ ਦੇਣ 'ਤੇ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਧੰਨਵਾਦ ਕੀਤਾ | ਇਸ ਮੌਕੇ ਬੀ.ਡੀ.ਪੀ.ਓ. ਸੁਰਜੀਤ ਚੰਦ, ਜੇ.ਈ. ਮੋਹਨਦੀਪ ਸਿੰਘ, ਵੀ.ਡੀ.ਓ. ਬਲਵੰਤ ਸਿੰਘ, ਅਭੀ, ਅਜੈਬ ਸਿੰਘ, ਗੁਰਦੀਪ ਸਿੰਘ, ਅਮਨਦੀਪ ਸਿੰਘ, ਪਰਮਜੀਤ ਕੌਰ, ਪਵਨਦੀਪ ਕੌਰ, ਚਰਨਜੀਤ ਕੌਰ, ਮਹਿੰਦਰ ਸਿੰਘ, ਚਰਨਜੀਤ ਕੌਰ ਦੂਜੀ (ਸਾਰੇ) ਪੰਚ, ਸੁਖਦੇਵ ਸਿੰਘ ਡੇਅਰੀ ਵਾਲਾ, ਪ੍ਰਧਾਨ ਦਰਸ਼ਨ ਸਿੰਘ, ਜਗਜੀਤ ਸਿੰਘ ਜੱਗਾ ਤੋਂ ਇਲਾਵਾ ਹੋਰ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਅਗਲੀ ਖ਼ਬਰ ਮੰਡੀ ਮੁੱਲਾਂਪੁਰ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।