01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਲੋਕ ਸੇਵਾ ਸੁਸਾਇਟੀ ਵਲੋਂ 72ਵਾਂ ਅੱਖਾਂ ਦੇ ਚਿੱਟੇ ਮੋਤੀਏ ਦਾ ਮੁਫ਼ਤ ਆਪ੍ਰੇਸ਼ਨ ਕੈਂਪ

ਅਜੀਤ ਡੈਸਕ 01-02-2026
ਜਗਰਾਉਂ, 31 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਲੋਕ ਸੇਵਾ ਸੁਸਾਇਟੀ ਰਜਿ: ਜਗਰਾਉਂ ਵਲੋਂ 72ਵਾਂ ਅੱਖਾਂ ਚਿੱਟੇ ਮੋਤੀਏ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਸਵ: ਬਨਾਰਸੀ ਦਾਸ ਦੀ ਯਾਦ ਨੂੰ ਸਮਰਪਿਤ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਲਗਾਇਆ ਗਿਆ | ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਦਨ ਲਾਲ ਅਰੋੜਾ, ਸੈਕਟਰੀ ਡਾ: ਕੁਲਭੂਸ਼ਣ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਵਿਚ ਲੰਮਿਆਂ ਵਾਲਾ ਬਾਗ ਨੇੜੇ ਡੀ.ਏ.ਵੀ. ਕਾਲਜ ਜਗਰਾਉਂ ਵਿਖੇ ਲਗਾਏ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਮੰਗਤ ਬਾਂਸਲ ਅਤੇ ਬਲਵਿੰਦਰ ਕੁਮਾਰ ਬਾਂਸਲ ਗੋਪੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਉਨ੍ਹਾਂ ਸੁਸਾਇਟੀ ਦੇ ਸਮਾਜ ਸੇਵੀ ਕੰਮਾਂ ਦੀ ਪ੍ਰਸੰਸਾ ਕਰਦਿਆਂ ਆਪਣੇ ਪਰਿਵਾਰ ਵਲੋਂ ਸੁਸਾਇਟੀ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ ਅਤੇ ਪ੍ਰਧਾਨ ਮਦਨ ਲਾਲ ਅਰੋੜਾ ਨੇ ਦੱਸਿਆ ਕਿ ਸੁਸਾਇਟੀ ਦਾ ਇਹ 72ਵਾਂ ਅੱਖਾਂ ਦੇ ਚਿੱਟੇ ਮੋਤੀਏ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਹਰੇਕ ਮਹੀਨੇ ਦੇ ਅਖ਼ੀਰਲੇ ਐਤਵਾਰ ਨੂੰ ਲਗਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਵਿਚ 160 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਉਸ ਉਪਰੰਤ 53 ਮਰੀਜ਼ ਚੁਣੇ ਗਏ ਜਿੰਨ੍ਹਾਂ ਦੀਆਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਆਉਂਦੇ ਇਕ ਦੋ ਦਿਨਾਂ ਵਿਚ ਹਸਪਤਾਲ ਵਿਚ ਕੀਤੇ ਜਾਣਗੇ | ਇਸ ਮੌਕੇ ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਕੰਵਲ ਕੱਕੜ, ਚੇਅਰਮੈਨ ਮਨੋਹਰ ਸਿੰਘ ਟੱਕਰ, ਕੈਸ਼ੀਅਰ ਰਜੀਵ ਗੁਪਤਾ, ਸੁਖਦੇਵ ਗਰਗ, ਪਿ੍ੰਸੀਪਲ ਚਰਨਜੀਤ ਸਿੰਘ ਭੰਡਾਰੀ, ਗੋਪਾਲ ਗੁਪਤਾ, ਕਪਿਲ ਸ਼ਰਮਾ, ਰਾਕੇਸ਼ ਸਿੰਗਲਾ, ਮੁਕੇਸ਼ ਗੁਪਤਾ, ਅਨਿਲ ਮਲਹੋਤਰਾ, ਪ੍ਰਵੀਨ ਮਿੱਤਲ, ਪ੍ਰੇਮ ਬਾਂਸਲ, ਆਰ.ਕੇ. ਗੋਇਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਉਦਾਸੀਨ ਗੋਬਿੰਦ ਗਊ ਧਾਮ ਵਿਖੇ ਦੋ ਰੋਜ਼ਾ ਧਾਰਮਿਕ ਸਮਾਗਮ ਅਗਲੀ ਖ਼ਬਰ ਗੁਰਤੇਜ ਸਿੰਘ ਗੇਜਾ ਭਾਜਪਾ ਕਿਸਾਨ ਮੋਰਚਾ ਸ਼ਹਿਰੀ ਸਰਕਲ ਦਾ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।