15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਕੱਲ੍ਹ ਤੋਂ

ਅਜੀਤ ਡੈਸਕ 14-02-2026
ਭੂੰਦੜੀ, 13 ਫਰਵਰੀ (ਕੁਲਦੀਪ ਸਿੰਘ ਮਾਨ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਠਾਠ ਨਾਨਕਸਰ ਪੁੜੈਣ ਵਿਖੇ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ | ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਨੇ ਦੱਸਿਆ ਕਿ ਧਾਰਮਿਕ ਦੀਵਾਨ ਮਿਤੀ 15 ਤੋਂ 20 ਫਰਵਰੀ ਤੱਕ ਹਰ ਰੋਜ਼ ਰਾਤ 7 ਵਜੇ ਤੋਂ 9 ਵਜੇ ਤੱਕ ਸਜਾਏ ਜਾਣਗੇ | ਸਮਾਗਮ ਦੌਰਾਨ ਗੁਰਬਾਣੀ ਕੀਰਤਨ, ਕਥਾ ਅਤੇ ਸੰਤ ਮਹਾਂਪੁਰਖਾਂ ਦੇ ਉਪਦੇਸ਼ਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ | ਇਸ ਤੋਂ ਇਲਾਵਾ 22 ਫਰਵਰੀ ਦਿਨ ਐਤਵਾਰ ਸਵੇਰੇ 8:15 ਵਜੇ ਵਿਸ਼ਾਲ ਨਗਰ ਕੀਰਤਨ ਰਵਾਨਾ ਹੋਵੇਗਾ | ਇਹ ਨਗਰ ਕੀਰਤਨ ਭਰੋਵਾਲ ਕਲਾਂ, ਭੂੰਦੜੀ, ਗੋਰਾਹੂਰ, ਲੀਹਾਂ, ਭਰੋਵਾਲ ਖੁਰਦ ਤੋਂ ਹੁੰਦਾ ਹੋਇਆ ਪਿੰਡ ਪੁੜੈਣ ਤੱਕ ਜਾਵੇਗਾ ਅਤੇ ਸਮਾਪਤੀ ਠਾਠ ਪੁੜੈਣ ਵਿਖੇ ਕੀਤੀ ਜਾਵੇਗੀ | ਇਸ ਮੌਕੇ ਮਹਾਂਮੰਡਲੇਸ਼ਵਰ ਸੁਆਮੀ ਜਸਦੇਵਾਨੰਦ ਜੀ ਕੁਟੀਆ ਸਾਹਿਬ ਆਲਮਗੀਰ ਵਾਲਿਆਂ ਦੀ ਹਾਜ਼ਰੀ ਵਿਚ ਹੋਣ ਵਾਲੇ ਇੰਨ੍ਹਾਂ ਸਮਾਗਮਾਂ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਬਾਬਾ ਅਮਰੀਕ ਸਿੰਘ ਨੇ ਸਮੂਹ ਸਾਧ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਵੱਡੀ ਗਿਣਤੀ ਵਿਚ ਪਹੁੰਚ ਕੇ ਸਮਾਗਮਾਂ ਦਾ ਲਾਹਾ ਲੈਣ ਅਤੇ ਆਪਣਾ ਜੀਵਨ ਸਫ਼ਲ ਕਰਨ |
ਪਿਛਲੀ ਖ਼ਬਰ ਜਸਵੰਤ ਸਿੰਘ ਸੁਧਾਰੀਆ ਨੂੰ ਸਦਮਾ, ਪਤਨੀ ਦਾ ਦਿਹਾਂਤ ਅਗਲੀ ਖ਼ਬਰ ਡੀ. ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਕਿੱਕ ਬਾਕਸਿੰਗ ਕੱਪ ਵਿਚ ਜਿੱਤ ਦੇ ਝੰਡੇ ਗੱਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।