15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਜਸਵੰਤ ਸਿੰਘ ਸੁਧਾਰੀਆ ਨੂੰ ਸਦਮਾ, ਪਤਨੀ ਦਾ ਦਿਹਾਂਤ

ਅਜੀਤ ਡੈਸਕ 14-02-2026
• ਮੰਡੀ ਮੁੱਲਾਂਪੁਰ ਦੇ ਸ਼ਮਸ਼ਾਨਘਾਟ 'ਚ ਇੰਦਰਜੀਤ ਕੌਰ ਦੀ ਚਿਖਾ ਨੂੰ ਅਗਨੀ ਸਪੁੱਤਰ ਇਸ਼ਪ੍ਰੀਤ ਨੇ ਦਿੱਤੀ
ਮੁੱਲਾਂਪੁਰ-ਦਾਖਾ, 13 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ-ਦਾਖਾ ਨਗਰ ਕੌਂਸਲ ਦੇ ਸਾਬਕਾ ਕੌਂਸਲਰ, ਸ਼ਹਿਰ ਅੰਦਰ ਪੁਰਾਣੇ ਦੁਕਾਨਦਾਰ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਛਬੀਲ ਕਮੇਟੀ ਦੇ ਸਰਪ੍ਰਸਤ ਜਸਵੰਤ ਸਿੰਘ ਸੁਧਾਰੀਆ ਨੂੰ ਉਦੋਂ ਅਸਹਿ ਸਦਮਾ ਲੱਗਾ ਜਦ ਸੁਧਾਰੀਏ ਜਸਵੰਤ ਸਿੰਘ ਦੀ ਧਰਮਪਤਨੀ, ਵਿੱਕੀ ਇਸ਼ਪ੍ਰੀਤ ਸਿੰਘ ਦੀ ਮਾਤਾ ਇੰਦਰਜੀਤ ਕੌਰ ਅਕਾਲ ਚਲਾਣਾ ਕਰ ਗਈ | ਮੰਡੀ ਮੁੱਲਾਂਪੁਰ ਸ਼ਮਸ਼ਾਨਘਾਟ ਵਿਖੇ ਬੀਬੀ ਇੰਦਰਜੀਤ ਕੌਰ ਦੇ ਸਸਕਾਰ ਸਮੇਂ ਚਿਖਾ ਨੂੰ ਅਗਨੀ ਇੰਦਰਜੀਤ ਕੌਰ ਦੇ ਸਪੁੱਤਰ ਇਸ਼ਪ੍ਰੀਤ ਸਿੰਘ, ਪੋਤਰੇ ਜਸਜੋਤ ਸਿੰਘ ਵਲੋਂ ਦਿੱਤੀ ਗਈ | ਬੇਹੱਦ ਮਿਲਣਸਾਰ, ਸਮਾਜਿਕ ਰਿਸ਼ਤਿਆਂ ਨੂੰ ਬਣਾਈ ਰੱਖਣ ਵਾਲੀ ਬੀਬੀ ਇੰਦਰਜੀਤ ਕੌਰ ਦੇ ਅਕਾਲ ਚਲਾਣੇ 'ਤੇ ਜਸਵੰਤ ਸਿੰਘ ਸੁਧਾਰੀਆ ਨਾਲ ਹਲਕਾ ਦਾਖਾ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ, ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ, ਕਾਂਗਰਸ ਦੇ ਲੁਧਿਆਣਾ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ, ਪ੍ਰਧਾਨ ਪ੍ਰੇਮ ਇੰਦਰ ਕੁਮਾਰ ਗੋਗਾ, ਪ੍ਰਧਾਨ ਤੇਲੂ ਰਾਮ ਬਾਂਸਲ, ਚਰਨਜੀਤ ਚੰਨੀ ਅਰੋੜਾ, ਕੌਂਸਲਰ ਬਲਵਿੰਦਰ ਸਿੰਘ ਬੱਸਣ, ਤਰਲੋਚਨ ਸਿੰਘ ਲਲਤੋਂ ਕਲਾਂ, ਦੁਕਾਨਦਾਰ ਐਸੋਸੀਏਸ਼ਨ ਪ੍ਰਧਾਨ ਕਿ੍ਸ਼ਨ ਕੁਮਾਰ ਬੰਟੀ, ਆੜ੍ਹਤੀ ਵਿੱਕੀ ਮਲਹੋਤਰਾ, ਰਵਿੰਦਰ ਸਿੰਘ ਰਵੀ ਚੀਮਾ, ਗੁਰਪ੍ਰੀਤ ਸਿੰਘ ਖ਼ਾਲਸਾ, ਕੰਵਰਜੀਤ ਸਿੰਘ ਖ਼ਾਲਸਾ, ਬਲਦੇਵ ਸਿੰਘ ਢੱਟ, ਅਵਤਾਰ ਸਿੰਘ, ਜਗਤਾਰ ਸਿੰਘ ਧਾਲੀਵਾਲ, ਰਾਜ ਕੁਮਾਰ ਜੋਸ਼ੀ, ਆੜ੍ਹਤੀ ਕਿ੍ਸ਼ਨ ਧੋਤੀਵਾਲਾ, ਲੈਕ: ਗੁਰਸੇਵਕ ਸਿੰਘ ਤਲਵੱਡੀ, ਹੋਰਨਾਂ ਵਲੋਂ ਹਮਦਰਦੀ ਪ੍ਰਗਟਾਈ |
ਪਿਛਲੀ ਖ਼ਬਰ ਮੁੱਲਾਂਪੁਰ 'ਚ ਸੰਤ ਚੰਨਣ ਸਿੰਘ, ਸੰਤ ਫਤਹਿ ਸਿੰਘ ਯਾਦਗਾਰੀ ਧਾਰਮਿਕ ਸਮਾਗਮ 26 ਨੂੰ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਕੱਲ੍ਹ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।