15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਬੋਪਾਰਾਏ ਕਲਾਂ 'ਚ ਸੰਤ ਗਿਆਨੀ ਸੁੰਦਰ ਸਿੰਘ ਜੀ ਭਿੰਡਰਾਂ ਵਾਲਿਆਂ ਦੀ ਯਾਦ 'ਚ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 14-02-2026
• ਗੁਰਦੁਆਰਾ ਸੱਚਖੰਡ ਵਿਖੇ 3 ਰੋਜ਼ਾ ਧਾਰਮਿਕ ਸਮਾਗਮ ਸ਼ੁਰੂ, ਅੰਮਿ੍ਤ ਸੰਚਾਰ ਕੱਲ੍ਹ
ਮੁੱਲਾਂਪੁਰ-ਦਾਖਾ, 13 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਪੰਥਕ ਸ਼ਖ਼ਸੀਅਤ ਸੰਤ ਗਿਆਨੀ ਸੁੰਦਰ ਸਿੰਘ ਜੀ ਭਿੰਡਰਾਂ ਵਾਲਿਆਂ ਦੀ ਯਾਦ 'ਚ ਗੁਰਦੁਆਰਾ ਸੱਚਖੰਡ ਬੋਪਾਰਾਏ ਕਲਾਂ (ਲੁਧਿ:) ਵਿਖੇ ਤਿੰਨ ਰੋਜ਼ਾ ਜੋੜ ਮੇਲਾ ਧਾਰਮਿਕ ਸਮਾਗਮ ਅੱਜ ਸ਼ੁਰੂ ਹੋ ਗਿਆ | ਗੁਰਦੁਆਰਾ ਸ਼੍ਰੀ ਸੱਚਖੰਡ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਪ੍ਰਕਾਸ਼ ਹੋਏ | ਬੋਪਾਰਾਏ ਕਲਾਂ ਗੁਰਦੁਆਰਾ ਸੱਚਖੰਡ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸੰਗਤ ਵਲੋਂ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ ਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਨਗਰ ਕੀਰਤਨ ਦੀ ਆਰੰਭਤਾ ਸਮੇਂ ਸੰਤ ਗਿਆਨੀ ਭੁਪਿੰਦਰ ਸਿੰਘ ਬੋਪਾਰਾਏ ਕਲਾਂ, ਸੰਤ ਗਿਆਨੀ ਅਵਤਾਰ ਸਿੰਘ ਬੱਧਨੀ, ਸੰਤ ਗੁਰਮੀਤ ਸਿੰਘ ਖੋਸਾ ਕੋਟਲਾ, ਸੰਤ ਬਾਬਾ ਬਲਵੀਰ ਸਿੰਘ ਲੰਮਾ ਜੱਟਪੁਰਾ, ਗਿਆਨੀ ਰਣਜੀਤ ਸਿੰਘ, ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਪ੍ਰਧਾਨ ਗੁਰਪ੍ਰੀਤ ਸਿੰਘ, ਸੈਕਟਰੀ ਸੰਦੀਪ ਸਿੰਘ, ਅਜੀਤ ਸਿੰਘ ਹੋਰਨਾਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਨਗਰ ਕੀਰਤਨ ਦੌਰਾਨ ਕੀਰਤਨੀ ਜਥਿਆਂ ਦੇ ਨਾਲ ਪੰਥ ਪ੍ਰਸਿੱਧ ਢਾਡੀ ਕੁੰਢਾ ਸਿੰਘ ਜੋਸ਼ ਦੇ ਢਾਡੀ ਜਥੇ ਵਲੋਂ ਵਾਰਾਂ ਦਾ ਗਾਇਨ ਹੋਇਆ | ਗਿਆਨੀ ਭੁਪਿੰਦਰ ਸਿੰਘ ਵਲੋਂ ਮਹਾਨ ਪੰਥਕ ਸ਼ਖ਼ਸੀਅਤ ਸੰਤ ਗਿਆਨੀ ਸੁੰਦਰ ਸਿੰਘ ਜੀ ਭਿੰਡਰਾਂ ਵਾਲਿਆਂ ਦੇ ਸੰਦਰਭ ਵਿਚ ਬੋਲਦਿਆਂ ਕਿਹਾ ਕਿ ਗੁਰਮਤਿ ਦੇ ਮਹਾਨ ਵਿਦਵਾਨ, ਲਾਸਾਨੀ ਵਿਆਖਿਆਕਾਰ ਅਤੇ ਅਦੁੱਤੀ ਕਥਾਕਾਰ ਮਹਾਂਪੁਰਸ਼ਾਂ ਦਾ ਜੀਵਨ ਪਰਉਪਕਾਰੀ ਸੀ | ਗੁਰਦੁਆਰਾ ਸ਼੍ਰੀ ਸੱਚਖੰਡ ਸਾਹਿਬ ਵਿਖੇ 15 ਫਰਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦਿ੍ੜ ਕਰਵਾਈ ਗਈ ਰਹਿਤ ਮਰਿਯਾਦਾ ਅਨੁਸਾਰ ਅੰਮਿ੍ਤ ਦਾ ਬਾਟਾ ਸਵੇਰ 11 ਵਜੇ ਤਿਆਰ ਹੋਵੇਗਾ, ਸੰਗਤਾਂ ਨੂੰ ਅੰਮਿ੍ਤ ਛਕ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਅੰਮਿ੍ਤ ਸੰਚਾਰ ਸਮੇਂ ਕਕਾਰ ਖ਼ਰੀਦਣ ਤੋਂ ਅਸਮਰੱਥ ਸਿੰਘ-ਸਿੰਘਣੀਆਂ ਲਈ ਕਕਾਰਾਂ ਦਾ ਪ੍ਰਬੰਧ ਹੋਵੇਗਾ |
ਪਿਛਲੀ ਖ਼ਬਰ ਜੀ.ਟੀ.ਬੀ. ਕਾਲਜ ਦਾਖਾ ਵਿਖੇ ਖ਼ੂਨਦਾਨ ਕੈਂਪ 'ਚ ਵਿਦਿਆਰਥੀਆਂ ਨੇ 55 ਯੂਨਿਟ ਕੀਤਾ ਖ਼ੂਨ ਦਾਨ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼੍ਰੋ.ਅ.ਦਲ ਬਣਾ ਰਿਹਾ ਮਜ਼ਬੂਤ ਪਕੜ-ਇੰਚਾਰਜ ਸੰਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।