15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਜੀ.ਟੀ.ਬੀ. ਕਾਲਜ ਦਾਖਾ ਵਿਖੇ ਖ਼ੂਨਦਾਨ ਕੈਂਪ 'ਚ ਵਿਦਿਆਰਥੀਆਂ ਨੇ 55 ਯੂਨਿਟ ਕੀਤਾ ਖ਼ੂਨ ਦਾਨ

ਅਜੀਤ ਡੈਸਕ 14-02-2026
• ਸਿੱਖ ਇਤਿਹਾਸ ਸੰਬੰਧੀ ਅੰਤਰ ਸਕੂਲ ਪ੍ਰਸ਼ਨੋਤਰੀ ਮੁਕਾਬਲਾ ਅੱਜ
ਮੁੱਲਾਂਪੁਰ-ਦਾਖਾ, 13 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ (ਲੁਧਿ:) ਵਿਖੇ ਕਾਲਜ ਦੇ ਸਥਾਪਨਾ ਦਿਵਸ ਨੂੰ ਸਮਰਪਿਤ 3 ਰੋਜ਼ਾ ਧਾਰਮਿਕ ਸਮਾਰੋਹ ਵਿਚ ਅੱਜ ਮੱਧ ਵਾਲੇ ਦਿਨ ਖ਼ੂਨਦਾਨ ਕੈਂਪ ਲਗਾਇਆ ਗਿਆ | ਦੀਪਕ ਹਸਪਤਾਲ ਲੁਧਿਆਣਾ ਦੇ ਬਲੱਡ ਸੈਂਟਰ ਵਲੋਂ ਡਾ: ਸਾਹਿਲ ਬਾਂਸਲ ਦੀ ਨਜ਼ਰਸਾਨੀ ਹੇਠ ਕਾਲਜ ਦੇ ਨੌਜਵਾਨ ਲੜਕੇ-ਲੜਕੀਆਂ ਦਾ 55 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਕਾਲਜ ਦੇ ਪ੍ਰਬੰਧਕੀ ਉੱਪ ਪ੍ਰਧਾਨ ਰਣਧੀਰ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਦਾਨ ਕੀਤਾ ਗਿਆ ਖ਼ੂਨ ਦਾ ਇਕ-ਇਕ ਯੂਨਿਟ ਸੜਕ ਹਾਦਸੇ ਦੇ ਜ਼ਖ਼ਮੀ ਜਾਂ ਬਿਮਾਰੀ ਵਾਲੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦੇਣ ਵਿਚ ਸਹਾਈ ਬਣ ਸਕਦਾ | ਉਨ੍ਹਾਂ ਦੱਸਿਆ ਕਿ ਨੌਜਵਾਨਾਂ ਵਲੋਂ ਕੈਂਪ 'ਚ ਦਿੱਤਾ ਖ਼ੂਨ ਉਨ੍ਹਾਂ ਦੀ ਸਿਹਤ ਲਈ ਵੀ ਉੱਚਿਤ ਹੈ | ਪ੍ਰਧਾਨ ਰਣਧੀਰ ਸਿੰਘ ਸੇਖੋਂ, ਪਿ੍ੰਸੀਪਲ ਡਾ: ਸੰਦੀਪ ਕਟਾਰੀਆ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਹਰਪ੍ਰੀਤ ਸਿੰਘ, ਦੀਪਕ ਹੋਰਨਾਂ ਨਾਲ ਰਲਕੇ ਖ਼ੂਨਦਾਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ ਗਏ | ਕਾਲਜ ਦੇ ਬਾਨੀ ਬਾਬਾ ਜੀਵਾ ਸਿੰਘ ਨੂੰ ਸਮਰਪਿਤ ਸਥਾਪਨਾ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਕਾਲਜ ਦੇ ਪ੍ਰੋਫੈਸਰ, ਵਿਦਿਆਰਥੀਆਂ ਵਲੋਂ ਡਿਊਟੀ ਸੰਭਾਲੀ ਹੋਈ ਹੈ | ਪਿ੍ੰਸੀਪਲ ਸਮਦੀਪ ਕਟਾਰੀਆ ਅਨੁਸਾਰ 14 ਫਰਵਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਅੰਤਰ ਸਕੂਲ ਪ੍ਰਸ਼ਨੋਤਰੀ ਮੁਕਾਬਲਾ (ਸਿੱਖ ਇਤਿਹਾਸ) ਹੋਵੇਗਾ |
ਪਿਛਲੀ ਖ਼ਬਰ ਬਲਰਾਜ ਸਿੰਘ ਅਤੇ ਕਿ੍ਸ਼ਨ ਸਿੰਘ ਨਮਿਤ ਸ਼ਰਧਾਂਜਲੀ ਸਮਾਰੋਹ ਅਗਲੀ ਖ਼ਬਰ ਬੋਪਾਰਾਏ ਕਲਾਂ 'ਚ ਸੰਤ ਗਿਆਨੀ ਸੁੰਦਰ ਸਿੰਘ ਜੀ ਭਿੰਡਰਾਂ ਵਾਲਿਆਂ ਦੀ ਯਾਦ 'ਚ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।