15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਬਲਰਾਜ ਸਿੰਘ ਅਤੇ ਕਿ੍ਸ਼ਨ ਸਿੰਘ ਨਮਿਤ ਸ਼ਰਧਾਂਜਲੀ ਸਮਾਰੋਹ

ਅਜੀਤ ਡੈਸਕ 14-02-2026
ਸਿੱਧਵਾਂ ਬੇਟ, 13 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-4 ਫਰਵਰੀ ਨੂੰ ਸਿੱਧਵਾਂ ਬੇਟ-ਜਗਰਾਉਂ ਸੜਕ 'ਤੇ ਸਫਾਰੀ ਗੱਡੀ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਜਾਣ ਕਾਰਨ ਮੌਤ ਦੇ ਮੂੰਹ ਜਾ ਪਏ ਤਿੰਨ ਮਾਸੂਮ ਬੇਟੀਆਂ ਦੇ ਬਾਪ ਮਿਸਤਰੀ ਬਲਰਾਜ ਸਿੰਘ (35) ਪੁੱਤਰ ਨਿਰੰਜਣ ਸਿੰਘ ਅਤੇ 26 ਸਾਲਾ ਕਿ੍ਸ਼ਨ ਸਿੰਘ ਪੁੱਤਰ ਸਵ: ਨਿਰਮਲ ਸਿੰਘ ਨਮਿੱਤ ਸ਼ਰਧਾਂਜਲੀ ਸਮਾਰੋਹ ਅੱਜ ਉਨ੍ਹਾਂ ਦੇ ਲਾਗਲੇ ਪਿੰਡ ਸਦਰਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ | ਜਿਸ ਵਿਚ ਵੱਡੀ ਗਿਣਤੀ 'ਚ ਨਜ਼ਦੀਕੀ ਰਿਸ਼ਤੇਦਾਰਾਂ ਅਤੇ ਹੋਰ ਲੋਕਾਂ ਨੇ ਸ਼ਮੂਲੀਅਤ ਕੀਤੀ | ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕਰਦਿਆਂ ਹਾਜ਼ਰੀ ਭਰੀ | ਅੰਤਿਮ ਅਰਦਾਸ ਉਪਰੰਤ ਵਿਛੜੀਆਂ ਰੂਹਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਵੱਖ-ਵੱਖ ਆਗੂਆਂ ਨੇ ਆਖਿਆ ਕਿ ਭਾਵੇਂ ਹਰ ਇਨਸਾਨ ਨੇ ਇਸ ਫਾਨੀ ਦੁਨੀਆਂ ਨੂੰ ਇਕ ਦਿਨ ਛੱਡ ਕੇ ਚਲੇ ਜਾਣਾ ਹੈ ਪਰ ਕਿਸੇ ਮਨੁੱਖੀ ਗਲਤੀ ਨਾਲ ਭਰ ਜਵਾਨੀ ਵਿਚ ਜਾਣ ਵਾਲੀਆਂ ਕੀਮਤੀ ਜਾਨਾਂ ਦਾ ਦੁੱਖ ਪਰਿਵਾਰ ਨੂੰ ਜੋ ਹੁੰਦਾ ਹੈ ਉਸ ਨੂੰ ਸ਼ਬਦਾਂ ਨਾਲ ਬਿਆਨ ਨਹੀਂ ਕੀਤਾ ਜਾ ਸਕਦਾ | ਵੱਖ-ਵੱਖ ਬੁਲਾਰਿਆਂ ਨੇ ਇਸ ਦੁੱਖ ਦੀ ਘੜੀ ਵਿਚ ਲੋਕਾਂ ਨੂੰ ਸੁਨੇਹਾ ਦਿੰਦੇ ਹੋਏ ਆਖਿਆ ਕਿ ਸਾਨੂੰ ਅੱਜ ਤੋਂ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਆਪੋ-ਆਪਣੇ ਵਾਹਨਾਂ ਦੀ ਰਫ਼ਤਾਰ ਘੱਟ ਰੱਖੀਏ ਤਾਂ ਜੋ ਇਸ ਤਰ੍ਹਾਂ ਦੇ ਹਾਦਸਿਆਂ ਕਾਰਨ ਕੋਈ ਹੋਰ ਕੀਮਤੀ ਜਾਨ ਨਾ ਜਾਵੇ |
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਬੱਚਿਆਂ ਨੂੰ ਸਟੇਸ਼ਨਰੀ ਭੇਟ ਅਗਲੀ ਖ਼ਬਰ ਜੀ.ਟੀ.ਬੀ. ਕਾਲਜ ਦਾਖਾ ਵਿਖੇ ਖ਼ੂਨਦਾਨ ਕੈਂਪ 'ਚ ਵਿਦਿਆਰਥੀਆਂ ਨੇ 55 ਯੂਨਿਟ ਕੀਤਾ ਖ਼ੂਨ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।