15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

6 ਗ੍ਰਾਮ ਹੈਰੋਇਨ ਸਮੇਤ ਕਾਬੂ

ਅਜੀਤ ਡੈਸਕ 14-02-2026
ਸਿੱਧਵਾਂ ਬੇਟ, 13 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਥਾਣੇਦਾਰ ਰਾਜਵਰਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਸ਼ੱਕੀ ਪੁਰਸ਼ਾਂ ਦੀ ਤਲਾਸ਼ੀ ਲਈ ਪਿੰਡ ਗਿੱਦੜਵਿੰਡੀ ਦੇ ਬੱਸ ਅੱਡੇ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਰਵਿੰਦਰ ਸਿੰਘ ਉਰਫ਼ ਰਵੀ ਪੁੱਤਰ ਓਮ ਪ੍ਰਕਾਸ਼ ਸਿੰਘ ਵਾਸੀ ਖੋਲਿਆਂ ਵਾਲਾ ਪੁਲ ਮਲਸੀਹਾਂ ਬਾਜਣ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਜੋ ਅੱਜ ਵੀ ਨਸ਼ਾ ਸਪਲਾਈ ਕਰਨ ਲਈ ਸਿੱਧਵਾਂ ਬਰਾਂਚ ਨਹਿਰ ਦੀ ਪਟੜੀ-ਪਟੜੀ ਪੈਦਲ ਹੀ ਪਿੰਡ ਗਿੱਦੜਵਿੰਡੀ ਵੱਲ ਨੂੰ ਆ ਰਿਹਾ ਹੈ | ਜੇਕਰ ਰਸਤੇ ਵਿਚ ਪੈਂਦੇ ਪਿੰਡ ਮਲਸੀਹਾਂ ਬਾਜਣ ਦੇ ਸ਼ਮਸ਼ਾਨਘਾਟ ਕੋਲ ਨਾਕਾਬੰਦੀ ਕੀਤੀ ਜਾਵੇ ਤਾਂ ਉਕਤ ਸ਼ਖ਼ਸ ਕਾਬੂ ਆ ਸਕਦਾ ਹੈ | ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਰਵਿੰਦਰ ਸਿੰਘ ਉਰਫ਼ ਰਵੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾ ਨੰ. 34 ਦਰਜ ਕਰ ਲਿਆ ਗਿਆ | ਪੁਲਿਸ ਨੇ ਇਹ ਵੀ ਦੱਸਿਆ ਕਿ ਉਕਤ ਤਸਕਰਾਂ ਖ਼ਿਲਾਫ਼ ਪਹਿਲਾਂ ਵੀ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਦੇ ਦੋ ਮਾਮਲੇ ਦਰਜ ਹੋਏ ਸਨ |

ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਨੇ ਮਨਾਇਆ 'ਵਿਸ਼ਵ ਰੇਡੀਓ ਦਿਵਸ' ਅਗਲੀ ਖ਼ਬਰ ਦਾਖਾ ਪੁਲਿਸ ਵਲੋਂ ਮੁੱਲਾਂਪੁਰ ਰੇਲਵੇ ਸਟੇਸ਼ਨ/ਬੱਸ ਸਟੈਂਡ 'ਤੇ 'ਆਪ੍ਰੇਸ਼ਨ ਪ੍ਰਹਾਰ' ਤਹਿਤ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।