15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪਿੰਡ ਮੰਡਿਆਣੀ ਵਿਖੇ ਘੋੜੀਆਂ ਦੀਆਂ ਦੌੜਾਂ ਭਲਕੇ

ਅਜੀਤ ਡੈਸਕ 14-02-2026
ਚੌਂਕੀਮਾਨ, 13 ਫਰਵਰੀ (ਤੇਜਿੰਦਰ ਸਿੰਘ ਚੱਢਾ)-ਬ੍ਰਹਮ ਗਿਆਨੀ ਬਾਬਾ ਮਿੱਤ ਸਿੰਘ ਜੀ (ਹਜੂਰ ਸਾਹਿਬ ਵਾਲਿਆਂ) ਦੀ ਯਾਦ ਵਿਚ ਪਿੰਡ ਮੰਡਿਆਣੀ ਵਿਖੇ ਘੋੜੀਆਂ ਦੀਆਂ ਸਪੱਟਾ ਦੌੜਾਂ ਮਿਤੀ 15 ਫਰਵਰੀ 2026 ਦਿਨ ਐਤਵਾਰ ਨੂੰ ਕਰਵਾਈਆਂ ਜਾ ਰਹੀਆਂ ਹਨ | ਇਹ ਜਾਣਕਾਰੀ ਗੁਰਚਰਨ ਸਿੰਘ ਜੌਹਲ ਮੁੱਖ ਪ੍ਰਬੰਧਕ ਨੇ ਦਿੱਤੀ ਤੇ ਦੱਸਿਆ ਕਿ ਦੌੜਾਂ ਦਾ ਉਦਘਾਟਨ ਬਾਬਾ ਜੋਗਿੰਦਰ ਸਿੰਘ ਬੁੱਢਾ ਦਲ 96 ਕਰੋੜੀ ਨਿਹੰਗ ਸਿੰਘ ਗੁਰਦੁਆਰਾ ਦਮਦਮਾ ਸਾਹਿਬ ਰਕਬੇ ਵਾਲੇ ਕਰਨਗੇ ਤੇ ਘੋੜੀਆਂ ਦੀਆਂ ਦੌੜਾਂ ਮਿਤੀ 15 ਫਰਵਰੀ ਨੂੰ 12 ਵਜੇ ਸ਼ੁਰੂ ਕਰਵਾਈਆਂ ਜਾਣਗੀਆਂ ਤੇ 20 ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾ ਵੱਲ ਪ੍ਰੇਰਿਤ ਕਰਨ ਲਈ ਮਿਤੀ 15 ਫਰਵਰੀ ਨੂੰ ਕਬੱਡੀ 45 ਕਿਲੋ ਤੇ 32 ਕਿਲੋ ਦੇ ਮੁਕਾਬਲੇ ਵੀ ਕਰਵਾਏ ਜਾਣਗੇ ਜੋ ਕੇ ਸਵੇਰੇ 9 ਵਜੇ ਸ਼ੁਰੂ ਕਰਵਾਏ ਜਾਣਗੇ | ਇਸ ਮੌਕੇ ਗੁਰਪ੍ਰੀਤ ਸਿੰਘ ਜੌਹਲ, ਹਰਕੋਮਲ ਸਿੰਘ ਜੌਹਲ, ਜੋਤ ਜੌਹਲ, ਗੁਰਮੁੱਖ ਸਿੰਘ ਸਾਬਕਾ ਪੰਚ, ਚਮਕੌਰ ਸਿੰਘ, ਮਨਪ੍ਰੀਤ ਸਿੰਘ ਪੰਡੋਰੀ, ਬਲਜਿੰਦਰ ਸਿੰਘ ਤਲਵੰਡੀ, ਤਰਨਵੀਰ ਸਿੰਘ ਜੌਹਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਤੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਰਾਣਵਾਂ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।