ਰਾਏਕੋਟ, 13 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧਾਂ ਅਧੀਨ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ, ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ਵਿਚ ਸਫ਼ਲਤਾ ਅਤੇ ਸਕੂਲ ਦੀ ਚੜ੍ਹਦੀ ਕਲਾ ਦੀ ਅਰਦਾਸ ਲਈ ਸਕੂਲ ਵਿਚ ਪਾਵਨ ਪਵਿੱਤਰ ਗੁਰਬਾਣੀ ਦੇ ਸ੍ਰੀ ਸੁਖਮਨੀ ਸਾਹਿਬ ਜੀ ਅਤੇ ਸ਼ਬਦ-ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਧਾਰਮਿਕ ਸਮਾਗਮ ਦੌਰਾਨ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਸਭ ਤੋਂ ਪਹਿਲਾਂ ਸਟਾਫ਼ ਤੇ ਵਿਦਿਆਰਥੀਆਂ ਵਲੋਂ ਰਲ-ਮਿਲਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ, ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਦੀ ਸੇਵਾ ਨਿਭਾਈ ਗਈ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਆਖਿਆ ਕਿ ਸਕੂਲ ਦੀ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ ਤਾਂ ਜੋ ਪ੍ਰਮਾਤਮਾ ਦੀ ਮਿਹਰ ਸਦਕਾ ਵਿਦਿਆਰਥੀਆਂ ਦਾ ਭਵਿੱਖ ਉੱਜ਼ਵਲ ਹੋ ਸਕੇ | ਇਸ ਸਮੇਂ ਵੱਖ-ਵੱਖ ਖੇਤਰਾਂ 'ਚ ਚੰਗਾ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਬਲਕਾਰ ਸਿੰਘ ਧਾਲੀਵਾਲ ਨੇ ਧਾਰਮਿਕ ਸਮਾਗਮ ਵਿਚ ਹਾਜ਼ਰੀ ਭਰਨ ਵਾਲੇ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਆਏ ਹੋਏ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ, ਜੋ ਸੰਗਤਾਂ ਨੂੰ ਪੰਗਤ ਵਿਚ ਬਿਠਾ ਕੇ ਛਕਾਏ ਗਏ | ਇਸ ਮੌਕੇ ਬਾਬਾ ਭਰਪੂਰ ਸਿੰਘ ਮੁੱਖ ਸੇਵਾਦਾਰ ਸੰਤ ਬਿਰਧ ਆਸ਼ਰਮ ਨੂਰਪੁਰਾ-ਬਰ੍ਹਮੀ, ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਸਾਬਕਾ ਮੈਨੇਜਰ ਕੰਵਲਜੀਤ ਸਿੰਘ ਗਿੱਲ, ਸਰਪੰਚ ਗੁਰਪ੍ਰੀਤ ਸਿੰਘ ਚੱਕ ਭਾਈਕਾ, ਸਰਪੰਚ ਗੁਰਸੇਵਲ ਸਿੰਘ ਬਿੰਜਲ, ਸਰਪੰਚ ਸਰਬਜੀਤ ਕੌਰ ਭੈਣੀ ਬੜਿੰਗਾ, ਸਰਪੰਚ ਜਸਵਿੰਦਰ ਸਿੰਘ ਨੱਥੋਵਾਲ, ਗੁਰਜੀਤ ਸਿੰਘ ਗੁੱਜਰਵਾਲ, ਹਰਮਿੰਦਰ ਸਿੰਘ ਭੂੰਦੜੀ ਖ਼ਜ਼ਾਨਚੀ, ਮੈਡਮ ਸਰਬਜੀਤ ਕੌਰ ਗਰੇਵਾਲ, ਮੈਡਮ ਬਲਜਿੰਦਰ ਕੌਰ, ਮੈਡਮ ਗੁਰਮੀਤ ਕੌਰ, ਮੈਡਮ ਰਾਣੀ ਸੈਂਭੀ, ਮੈਡਮ ਜਸਵਿੰਦਰ ਕੌਰ, ਮੈਡਮ ਕੁਲਜੀਤ ਕੌਰ ਕਲਰਕ, ਸਤਵੀਰ ਸਿੰਘ ਹਲਵਾਰਾ, ਗੁਰਮੇਲ ਸਿੰਘ ਭੈਣੀ ਬੜਿੰਗਾ, ਸੁਦਾਗਰ ਸਿੰਘ ਡੀਪੀਈ, ਗੁਲਾਬ ਸਿੰਘ ਆਦਿ ਹਾਜ਼ਰ ਸਨ |