15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੀ ਕਿਸਾਨੀ ਤੇ ਮਜ਼ਦੂਰਾਂ ਨੂੰ ਤਬਾਹ ਕਰਨ ਵਾਲਾ ਹੈ-ਮੋਰਕਰੀਮਾਂ/ਅਲੀਗੜ੍ਹ/ਬੋਪਾਰਾਏ/ਇਟਲੀ

ਅਜੀਤ ਡੈਸਕ 14-02-2026
ਚੌਂਕੀਮਾਨ, 13 ਫਰਵਰੀ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਪੰਜਾਬ (ਅੱਡਾ ਚੌਂਕੀਮਾਨ) ਦੀ ਮੀਟਿੰਗ ਜਥੇਬੰਦੀ ਦੇ ਦਫ਼ਤਰ ਅੱਡਾ ਚੌਂਕੀਮਾਨ ਵਿਖੇ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕਿਸਾਨੀ ਮੁੱਦਿਆਂ ਸਮੇਤ ਪੰਜਾਬ ਦੇ ਭਖਦੇ ਮਸਲਿਆਂ 'ਤੇ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਮਾ: ਆਤਮਾ ਸਿੰਘ ਬੋਪਾਰਾਏ, ਸੰਦੀਪ ਸਿੰਘ ਅਲੀਗੜ੍ਹ, ਬਲਦੇਵ ਸਿੰਘ ਗਿੱਲ ਕੈਨੇਡਾ, ਮੈਨੇਜਰ ਤੇਜਾ ਸਿੰਘ ਧਾਲੀਵਾਲ ਤੇ ਗੁਰਚਰਨ ਸਿੰਘ ਇਟਲੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਦੇਸ਼ ਵਿਰੋਧੀ ਕਾਲੇ ਬਿੱਲ ਜਿਵੇਂ ਮਗਨਰੇਗਾ ਕਾਨੂੰਨ ਨੂੰ ਭੰਗ ਕਰਕੇ ਨਵਾਂ ਰੂਪ ਦੇਣਾ, ਬਿਜਲੀ ਸੋਧ ਬਿੱਲ, ਬੀਜ ਸੋਧ ਬਿੱਲ ਤੇ ਚਾਰ ਲੇਬਰ ਕੋਡ ਤੋਂ ਇਲਾਵਾ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਦੇਸ਼ ਦੀ ਕਿਸਾਨੀ ਤੇ ਮਜ਼ਦੂਰਾਂ ਨੂੰ ਤਬਾਹ ਕਰਨ ਵਾਲਾ ਹੈ | ਉਕਤ ਆਗੂਆਂ ਨੇ ਕਿਹਾ ਕਿ ਕਿਸਾਨ ਤੇ ਮਜ਼ਦੂਰ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਤੇ ਜਿੰਨ੍ਹਾਂ ਨੇ ਦੇਸ਼ ਨੂੰ ਤਰੱਕੀ ਵੱਲ ਲਿਜਾਣ ਲਈ ਵੱਡਮੁੱਲਾ ਯੋਗਦਾਨ ਪਾਇਆ ਹੈ ਤੇ ਕੇਂਦਰ ਸਰਕਾਰ ਲੋਕ ਮਾਰੂ ਨੀਤੀਆਂ ਲਿਆ ਕੇ ਕਿਸਾਨ ਤੇ ਮਜ਼ਦੂਰ ਨੂੰ ਖ਼ਤਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਕਿਸਾਨ ਤੇ ਮਜ਼ਦੂਰ ਨਾਲ ਖੜ੍ਹਨ ਦੀ ਬਜਾਏ ਕੇਂਦਰ ਦੇ ਇਸ਼ਾਰੇ 'ਤੇ ਚੱਲਦੀ ਹੋਈ ਖੇਤੀਬਾੜੀ ਸੈਕਟਰ ਨੂੰ ਤਬਾਹ ਕਰਨ ਵਿਚ ਲੱਗੀ ਹੋਈ ਹੈ | ਇਸ ਮੌਕੇ ਮਾ: ਗੁਰਮਿੰਦਰ ਸਿੰਘ ਦਾਖਾ, ਖੁਸਕਿਸਮਤ ਸਿੰਘ ਮਠਾੜੂ, ਪ੍ਰਧਾਨ ਰਾਵਿੰਦਰ ਸਿੰਘ ਸਿੱਧਵਾਂ, ਸਾਬਕਾ ਪੰਚ ਤੇਜਿੰਦਰ ਸਿੰਘ ਭੋਲਾ ਧਾਲੀਵਾਲ, ਨਿਰਮਲ ਕੁਮਾਰ, ਦਵਿੰਦਰ ਸਿੰਘ, ਪ੍ਰਭਜੋਤ ਸਿੰਘ, ਰਾਜਿੰਦਰ ਸਿੰਘ ਪੁਰਾਣੇ ਵਾਲ, ਜਗਦੀਪ ਸਿੰਘ ਸਿੱਧਵਾ, ਹਰਬੰਸ ਸਿੰਘ, ਗੁਰਮੇਲ ਸਿ੍ਹੰਘ, ਅਮਰਜੀਤ ਸਿੰਘ ਸਿੱਧਵਾਂ, ਬਾਵਾ ਸਿੰਘ ਹਾਂਸ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਥਾ-ਵਾਚਕ ਗਿਆਨੀ ਹਰਪ੍ਰੀਤ ਸਿੰਘ ਦਾ ਸਨਮਾਨ ਅਗਲੀ ਖ਼ਬਰ ਖੇਤੀਬਾੜੀ ਵਿਕਾਸ ਅਫ਼ਸਰ ਵਲੋਂ ਤੰਗ-ਪ੍ਰੇਸ਼ਾਨ ਕਰਨ ਤੋਂ ਦੁਖੀ ਰਾਏਕੋਟ ਦੇ ਖਾਦ, ਕੀਟਨਾਸ਼ਕ ਡੀਲਰਾਂ ਨੇ ਆਪਣੀਆਂ ਦੁਕਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।