15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਥਾ-ਵਾਚਕ ਗਿਆਨੀ ਹਰਪ੍ਰੀਤ ਸਿੰਘ ਦਾ ਸਨਮਾਨ

ਅਜੀਤ ਡੈਸਕ 14-02-2026
ਹਲਵਾਰਾ, 13 ਫਰਵਰੀ (ਮਨਦੀਪ ਸਿੰਘ ਉੱਭੀ)-ਪਿੰਡ ਬੁਰਜ ਲਿੱਟਾਂ ਦੇ ਗੁਰਦੁਆਰਾ ਬੁਰਜ ਸਾਹਿਬ ਵਿਖੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਮਨਾਏ ਗਏ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਭਾਈ ਸਤਿਨਾਮ ਸਿੰਘ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਸ਼ਬਦ ਗੁਰਬਾਣੀ ਰਾਹੀਂ ਨਿਹਾਲ ਕੀਤਾ ਗਿਆ | ਪ੍ਰਸਿੱਧ ਕਥਾ-ਵਾਚਕ ਗਿਆਨੀ ਹਰਪ੍ਰੀਤ ਸਿੰਘ ਵਲੀਪੁਰ ਕਲਾਂ ਵਾਲਿਆਂ ਨੇ ਆਪਣੇ ਵਿਵੇਕੀ ਪ੍ਰਵਚਨ ਕਰਦਿਆਂ ਮਨੂੰਵਾਦੀ ਸੋਚ ਨਾਲ ਨਪੀੜੇ ਦਲਿਤ ਵਰਗ ਨੂੰ ਉੱਚਿਆਂ ਚੁੱਕਣ ਅਤੇ ਬੇਗਮਪੁਰਾ ਸ਼ਹਿਰ ਵਸਾਉਣ ਬਰਾਬਰਤਾ ਦੇ ਸੰਦੇਸ਼ ਦਾ ਵਿਦਵਤਾ ਭਰਪੂਰ ਵਿਖਿਆਨ ਕੀਤਾ | ਪ੍ਰਬੰਧਕਾਂ ਵਲੋਂ ਇਸ ਮੌਕੇ ਕਥਾ-ਵਾਚਕ ਗਿਆਨੀ ਹਰਪ੍ਰੀਤ ਸਿੰਘ ਦਾ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਐੱਨ.ਆਰ.ਆਈ ਗੁਰਵਿੰਦਰ ਸਿੰਘ ਖਹਿਰਾ ਦੇ ਪਰਿਵਾਰ ਵਲੋਂ ਪੂਰੀਆਂ ਛੋਲਿਆਂ ਦਾ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਹਰਬੰਸ ਸਿੰਘ ਗੁਰਦੁਆਰਾ ਕਮੇਟੀ, ਹੈੱਡ ਗ੍ਰੰਥੀ ਮਨਪ੍ਰੀਤ ਸਿੰਘ, ਬੂਟਾ ਸਿੰਘ, ਮੋਹਣ ਸਿੰਘ, ਹਰਦੀਪ ਸਿੰਘ, ਪਿੰਦਰ ਸਿੰਘ, ਸੁਰਭੀ, ਗੁਰਸੇਵਕ ਸਿੰਘ ਅਤੇ ਫੂਡ ਸਪਲਾਈ ਸੇਵਾ ਮੁਕਤ ਇੰਸਪੈਕਟਰ ਹਰਬੰਸ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਾਇੰਸ ਕਾਲਜ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਸਮਾਪਤ ਅਗਲੀ ਖ਼ਬਰ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੀ ਕਿਸਾਨੀ ਤੇ ਮਜ਼ਦੂਰਾਂ ਨੂੰ ਤਬਾਹ ਕਰਨ ਵਾਲਾ ਹੈ-ਮੋਰਕਰੀਮਾਂ/ਅਲੀਗੜ੍ਹ/ਬੋਪਾਰਾਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।