15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੁਧਾਰ ਵਿਖੇ ਬਾਬਾ ਸੁਖਜੀਤ ਸਿੰਘ ਸੀਚੇਵਾਲ ਨੇ ਟ੍ਰੀਟਮੈਂਟ ਪਲਾਂਟ ਦਾ ਕਾਰਜ ਸ਼ੁਰੂ ਕਰਵਾਇਆ

ਅਜੀਤ ਡੈਸਕ 14-02-2026
ਗੁਰੂਸਰ ਸੁਧਾਰ, 13 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਸੁਧਾਰ (ਪੱਤੀ ਗਿੱਲ) ਵਿਖੇ ਗ੍ਰਾਮ ਪੰਚਾਇਤ ਦੀ ਅਗਵਾਈ ਅਤੇ ਐੱਨ.ਆਰ.ਅਈਜ਼. ਵੀਰਾਂ, ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਰਧਮਾਨ ਟੈਕਸਟਾਈਲ ਪ੍ਰਾਈਵੇਟ ਲਿਮਟਿਡ ਵਲੋਂ ਕਰੀਬ ਪੌਣੇ ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਵਾਟਰ ਟ੍ਰੀਟਮੈਂਟ ਪਲਾਂਟ ਦੇ ਕਾਰਜਾਂ ਦੀ ਸ਼ੁਰੂਆਤ ਮੈਂਬਰ ਰਾਜ ਸਭਾ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਪ੍ਰਤੀਨਿਧੀ ਬਾਬਾ ਸੁਖਜੀਤ ਸਿੰਘ ਸੀਚੇਵਾਲ ਵਲੋਂ ਅਰਦਾਸ ਬੇਨਤੀ ਉਪਰੰਤ ਆਪਣੇ ਹੱਥੀਂ ਇੱਟਾਂ ਲਗਾ ਕੇ ਕੀਤੀ ਗਈ | ਬਾਬਾ ਸੁਖਜੀਤ ਸਿੰਘ ਸੀਚੇਵਾਲ ਨੇ ਟ੍ਰੀਟਮੈਂਟ ਪਲਾਂਟ ਦੇ ਨਿਰਮਾਣ ਵਿਚ ਜੁਟੇ ਠੇਕੇਦਾਰਾਂ ਤੇ ਕਾਮਿਆਂ ਨੂੰ ਪਾਣੀ ਦਾ ਸਹੀ ਨਿਕਾਸ ਹੁੰਦੇ ਰਹਿਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ, ਉਥੇ ਹਾਜ਼ਰ ਸੰਗਤਾਂ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਣੀ ਦੇ ਸਰੋਤਾਂ ਦੀ ਸਾਂਭ-ਸੰਭਾਲ ਅਤੇ ਸ਼ੁੱਧਤਾ ਸਮੇਂ ਦੀ ਮੁੱਖ ਲੋੜ ਹੈ | ਜੀ.ਐੱਚ.ਜੀ. ਖ਼ਾਲਸਾ ਕਾਲਜਿਜ਼ ਪ੍ਰਧਾਨ ਮਨਜੀਤ ਸਿੰਘ ਗਿੱਲ, ਸਰਪੰਚ ਇੰਦਰਜੀਤ ਸਿੰਘ ਗਿੱਲ, ਪ੍ਰਧਾਨ ਚਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਬਾਬਾ ਸੁਖਜੀਤ ਸਿੰਘ ਸੀਚੇਵਾਲ ਦਾ ਪਿੰਡ ਵਾਸੀਆਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਪਵਨਜੀਤ ਗਿੱਲ, ਰਣਜੀਤ ਸਿੰਘ ਅਮਰੀਕਾ, ਪ੍ਰਧਾਨ ਹਰਮੇਲ ਗਿੱਲ, ਪ੍ਰਧਾਨ ਹਰਿੰਦਰਪਾਲ ਲਾਲੀ, ਮੁਖਤਿਆਰ ਸਿੰਘ ਕੈਨੇਡਾ, ਸੁਖਜੰਤ ਸਿੰਘ ਗਿੱਲ, ਅਵਤਾਰ ਸਿੰਘ ਗਿੱਲ, ਹਾਕਮ ਸਿੰਘ ਗਿੱਲ, ਇੰਦਰਜੀਤ ਸਿੰਘ ਜੀਤੂ, ਮਾ: ਸਰਬਣ ਸਿੰਘ ਗਿੱਲ, ਰੁਪਿੰਦਰ ਸਿੰਘ ਪੱਪਾ, ਮਾ: ਪਰਮਜੀਤ ਪੰਮੀ, ਨੰਬਰਦਾਰ ਅਮਨਦੀਪ ਸਿੰਘ, ਮਨਿੰਦਰ ਗਿੱਲ, ਸੁਰਿੰਦਰ ਸਿੰਘ, ਜਗਦੀਸ਼ ਕੌਰ, ਕੁਲਦੀਪ ਕੌਰ, ਗੁਰਵਿੰਦਰ ਕੌਰ, ਕਰਮਜੀਤ ਕੌਰ ਗਰੇਵਾਲ, ਜਤਿੰਦਰ ਸਿੰਘ ਤਿੰਦੀ, ਇਕਬਾਲ ਸਿੰਘ, ਕੁਲਦੀਪ ਸਿੰਘ, ਰਛਪਾਲ ਸਿੰਘ ਮਾਹਣੀ (ਸਾਰੇ ਪੰਚ) ਆਦਿ ਸਮੇਤ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਮਹਾਂਸ਼ਿਵਪੁਰਾਣ ਦੇ ਪਾਠ ਦੇ ਆਰੰਭ ਨਾਲ ਹੋਇਆ ਮਹਾਂਸ਼ਿਵਰਾਤਰੀ ਸਮਾਗਮਾਂ ਦਾ ਆਗਾਜ਼ • ਸ੍ਰੀ ਬਾਲਾ ਜੀ ਦਾ ਵਿਸ਼ਾਲ ਜਾਗ... ਅਗਲੀ ਖ਼ਬਰ ਸਰਾਭਾ ਆਸ਼ਰਮ 'ਚ 'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।