ਜਗਰਾਉਂ, 13 ਫਰਵਰੀ (ਵਿਨੋਦ ਕੁਮਾਰ)-ਡੀ.ਏ.ਵੀ. ਪਬਲਿਕ ਸਕੂਲ ਜਗਰਾਉਂ ਨੇ ਜੂਨੀਅਰ ਵਿੰਗ ਨਰਸਰੀ ਤੋਂ ਕਲਾਸ ਦੂਸਰੀ ਦਾ ਸਲਾਨਾ ਖੇਡ ਦਿਵਸ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ | ਇਹ ਸਮਾਰੋਹ ਸਕੂਲ ਦੇ ਖੇਡ ਮੈਦਾਨ ਵਿਚ ਖੁਸ਼ਗਵਾਰ ਮਾਹੌਲ ਵਿਚ ਆਯੋਜਿਤ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਰਾਜ ਕੁਮਾਰ ਭੱਲਾ ਨੇ ਆਪਣੀ ਹਾਜ਼ਰੀ ਨਾਲ ਸਮਾਰੋਹ ਦੀ ਸ਼ੋਭਾ ਵਧਾਈ | ਸਕੂਲ ਦੇ ਪਿ੍ੰਸੀਪਲ ਨੇ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਅਧਿਆਪਕਾਂ ਦੇ ਯਤਨਾਂ ਦੀ ਪ੍ਰਸੰਸਾ ਕੀਤੀ | ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ ਅਤੇ ਜੇਤੂਆਂ ਨੂੰ ਮੈਡਲ ਦਿੱਤੇ ਗਏ | ਖੇਡ ਦਿਵਸ ਖੁਸ਼ਗਵਾਰ ਮਾਹੌਲ ਵਿਚ ਸੰਪੰਨ ਹੋਇਆ ਅਤੇ ਬੱਚਿਆਂ ਦੇ ਚਿਹਰਿਆਂ ਉੱਤੇ ਮੁਸਕਾਨਾਂ ਅਤੇ ਸੁਹਾਵਣੀਆਂ ਯਾਦਾਂ ਛੱਡ ਗਿਆ |