18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਤਲਵਾੜਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਹੋਈ ਸ਼ੁਰੂਆਤ

ਅਜੀਤ ਡੈਸਕ 15-02-2026
ਭੂੰਦੜੀ, 14 ਫਰਵਰੀ (ਕੁਲਦੀਪ ਸਿੰਘ ਮਾਨ)-ਪਿੰਡ ਤਲਵਾੜਾ ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਹਲਕਾ ਦਾਖਾ ਦੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਅਤੇ ਪਿੰਡ ਤਲਵਾੜਾ ਦੇ ਸਰਪੰਚ ਬਲਜਿੰਦਰ ਸਿੰਘ ਵਲੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰ ਵਰਗ ਅਤੇ ਹਰ ਧਰਮ ਦਾ ਸਤਿਕਾਰ ਕਰਦਿਆਂ ਇਹ ਯੋਜਨਾ ਸ਼ੁਰੂ ਕਰਨਾ ਇਕ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਵਰਗ ਦੇ ਲੋਕ ਆਪਣੇ ਮਨਪਸੰਦ ਤੀਰਥ ਸਥਾਨਾਂ ਦੀ ਯਾਤਰਾ ਕਰਕੇ ਆਤਮਿਕ ਸ਼ਾਂਤੀ ਪ੍ਰਾਪਤ ਕਰ ਸਕਣਗੇ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਹਿਤੈਸ਼ੀ ਯੋਜਨਾਵਾਂ ਦਾ ਲੋਕ ਭਰਪੂਰ ਲਾਭ ਉਠਾ ਰਹੇ ਹਨ ਅਤੇ ਸੂਬੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ | ਇਸ ਮੌਕੇ ਸਾਬਕਾ ਸਰਪੰਚ ਸੁਖਦੇਵ ਸਿੰਘ, ਸਤਨਾਮ ਸਿੰਘ, ਗੁਰਦੀਪ ਸਿੰਘ, ਮਹਿੰਦਰ ਸਿੰਘ, ਬੇਅੰਤ ਸਿੰਘ, ਸੁਰਮੁਖ ਸਿੰਘ (ਸਾਰੇ ਪੰਚ), ਸੁਖਮਿੰਦਰ ਸਿੰਘ ਪੈਟਰ, ਹਰਪਾਲ ਸਿੰਘ ਤੋਂ ਇਲਾਵਾ ਸਮੂਹ ਗ੍ਰਾਮ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ |
ਪਿਛਲੀ ਖ਼ਬਰ ਗੁਰਦੁਆਰਾ ਬਗੀਚੀ ਸਾਹਿਬ ਵਿਖੇ 22 ਨੂੰ ਕਰਵਾਏ ਜਾਣਗੇ ਸਮੂਹਿਕ ਵਿਆਹ ਅਗਲੀ ਖ਼ਬਰ ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀ 6ਵੀਂ ਪਿੰਡ ਲਿੱਤਰ ਦਾ ਸਾਲਾਨਾ ਮੇਲਾ ਵਿਸ਼ਾਲ ਨਗਰ ਕੀਰਤਨ ਨਾਲ ਅੱਜ ਹੋਵੇਗਾ ਸ਼ੁਰੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।