ਹੰਬੜਾਂ, 14 ਫਰਵਰੀ (ਮੇਜਰ ਹੰਬੜਾਂ)-ਪਿੰਡ ਚੱਕ ਕਲਾਂ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਸਮੇਂ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਅਮਰੀਕ ਸਿੰਘ ਈਸੇਵਾਲ, ਭਾਈ ਬਲਵਿੰਦਰ ਸਿੰਘ ਮੰਡਿਆਣੀ, ਭਾਈ ਦਵਿੰਦਰ ਸਿੰਘ ਚੌਂਕੀਮਾਨ ਵਾਲਿਆਂ ਦੇ ਰਾਗੀ ਜਥੇ ਵਲੋਂ ਰਸਭਿੰਨੇ ਕੀਰਤਨ ਰਾਹੀਂ ਹਾਜ਼ਰੀ ਭਰੀ | ਪ੍ਰਧਾਨ ਹਰਨੇਕ ਸਿੰਘ ਚੱਕ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਸੰਗਤਾਂ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮਨਾਏ ਜਾਣ ਲਈ ਭਰਪੂਰ ਸਹਿਯੋਗ ਦਿੱਤਾ ਗਿਆ, ਜਿਸ ਲਈ ਅਸੀਂ ਸੰਗਤਾਂ ਦਾ ਧੰਨਵਾਦ ਕਰਦੇ ਹਾਂ | ਇਸ ਮੌਕੇ ਭਾਈ ਸ਼ਿੰਦਰਪਾਲ ਸਿੰਘ, ਸਰਪੰਚ ਜਗਮੋਹਣ ਸਿੰਘ ਚੱਕ ਕਲਾਂ, ਸੁਖਦੇਵ ਸਿੰਘ ਬੰਸ਼ੂ, ਕੈਪਟਨ ਬਲਜੀਤ ਸਿੰਘ, ਸ਼ਰਨਪਾਲ ਸਿੰਘ ਅਤੇ ਸਮੁੱਚੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਸਿੱਧ ਕੀਰਤਨੀ ਜਥੇ ਨੂੰ ਸਿਰੋਪਾਓ ਭੇਟ ਕਰਦਿਆਂ ਸਨਮਾਨਿਤ ਕੀਤਾ | ਇਸ ਮੌਕੇ ਸ਼ਿੰਗਾਰਾ ਸਿੰਘ, ਬਚਿੱਤਰ ਸਿੰਘ, ਜਗਦੇਵ ਸਿੰਘ ਜੱਗਾ, ਡਾ. ਕਿਰਪਾਲ ਸਿੰਘ, ਰਣਜੀਤ ਸਿੰਘ ਚੱਕ ਕਲਾਂ, ਫੌਜੀ ਬਹਾਦਰ ਸਿੰਘ, ਦਵਿੰਦਰ ਸਿੰਘ ਗਰਚਾ, ਸਰਬਜੀਤ ਸਿੰਘ ਬਿੱਟੂ, ਮਿਸਤਰੀ ਸੁਰਜੀਤ ਸਿੰਘ, ਸੁਖਰਾਜ ਸਿੰਘ, ਬੀਬੀ ਸੁਖਮਿੰਦਰ ਕੌਰ, ਮਨਜੀਤ ਕੌਰ, ਤਰਨਦੀਪ ਕੌਰ, ਪਰਮਜੀਤ ਕੌਰ, ਦਲਜੀਤ ਕੌਰ, ਜਸ਼ਨਦੀਪ ਕੌਰ, ਪੀ.ਏ. ਸੁਖਦੇਵ ਸਿੰਘ, ਸਾਬਕਾ ਪੰਚ ਬਲਵਿੰਦਰ ਸਿੰਘ ਸਮੇਤ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀ ਵੀ ਮੌਜੂਦ ਸਨ |