ਰਾਏਕੋਟ, 14 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਕਾਲਜ ਪ੍ਰਬੰਧਕੀ ਕਮੇਟੀ, ਸਟਾਫ਼ ਤੇ ਵਿਦਿਆਰਥਣਾਂ ਦੇ ਸਹਿਯੋਗ ਨਾਲ ਡਿਗਰੀ ਵੰਡ ਸਮਾਰੋਹ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਕਮੇਟੀ ਦੇ ਪ੍ਰਧਾਨ ਸ੍ਰੀ ਰਾਜਿੰਦਰ ਕੌੜਾ, ਕਮੇਟੀ ਮੈਂਬਰ ਪਰਵਿੰਦਰ ਗੋਇਲ ਅਤੇ ਪਿ੍ੰਸੀਪਲ ਡਾ. ਰਜਨੀ ਬਾਲਾ ਨੇ ਦੱਸਿਆ ਕਿ ਮਿਤੀ 21 ਫਰਵਰੀ 2026 ਨੂੰ ਸਵੇਰੇ 10 ਵਜੇ ਕਾਲਜ ਦੇ ਸੈਮੀਨਰ ਹਾਲ ਵਿਚ ਕਨਵੋਕੇਸ਼ਨ ਸਮਾਰੋਹ ਬੜੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸ੍ਰੀ ਸੁਦਰਸ਼ਨ ਸ਼ਰਮਾ ਪ੍ਰਧਾਨ ਆਰੀਆ ਸਭਾ ਪੰਜਾਬ (ਰਜਿ:) ਜਲੰਧਰ ਹਾਜ਼ਰੀ ਭਰਨਗੇ | ਉਨ੍ਹਾਂ ਵਿਦਿਆਰਥਣਾਂ ਦੇ ਮਾਪਿਆਂ ਨੂੰ ਸੱਦਾ ਪੱਤਰ ਦਿੰਦਿਆਂ ਕਿਹਾ ਕਿ ਉਹ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਇਸ ਕਨਵੈਨਸ਼ਨ ਵਿਚ ਹਾਜ਼ਰੀ ਜ਼ਰੂਰ ਲਗਵਾਉਣ |