ਹੰਬੜਾਂ, 14 ਫਰਵਰੀ (ਹਰਵਿੰਦਰ ਸਿੰਘ ਮੱਕੜ)-ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੱਜ ਫੇਰ ਸੰਗਤਾਂ ਦੇ ਜਥੇ ਨੂੰ ਬੱਸਾਂ ਰਾਹੀਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਸ ਦੌਰਾਨ ਵਿਧਾਇਕ ਸੰਗੋਵਾਲ ਤੇ ਸਰਪੰਚ ਚਰਨ ਸਿੰਘ ਗੁਰੂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵਲੋਂ ਸੰਗਤਾਂ ਦੇ ਧਾਰਮਿਕ ਅਸਥਾਨਾਂ ਤੇ ਹੋਰ ਯਾਦਗਾਰੀ ਸਥਾਨਾਂ ਦੇ ਦਰਸ਼ਨਾਂ ਲਈ ਤਿੰਨ ਦਿਨ ਦੀ ਯਾਤਰਾ ਕਰਵਾਉਣ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ | ਇਸ ਸਮੇਂ ਆਪ ਆਗੂ ਮੋਹਨ ਸਿੰਘ ਵਿਰਕ, ਸਰਪੰਚ ਹਰਨੇਕ ਸਿੰਘ ਲਾਦੀਆਂ, ਗਿਆਨੀ ਹਰਜਿੰਦਰ ਸਿੰਘ ਆਸਟ੍ਰੇਲੀਆ, ਸਾਬਕਾ ਸਰਪੰਚ ਬਚਿੱਤਰ ਸਿੰਘ, ਸ਼ਮਸ਼ੇਰ ਸਿੰਘ ਗਿੱਲ, ਮਨਪ੍ਰੀਤ ਸਿੰਘ ਚੰਨੀ, ਸੁਖਦੀਪ ਸਿੰਘ ਬਲਾਕ ਪ੍ਰਧਾਨ ਹੰਬੜਾਂ, ਰਣਜੀਤ ਸਿੰਘ ਚੀਮਾ, ਸੋਹਣ ਸਿੰਘ ਹੀਰਾ, ਸੁਲਤਾਨ ਸਿੰਘ, ਜੋਗਿੰਦਰ ਸਿੰਘ, ਬਲਵਿੰਦਰ ਸਿੰਘ ਚੀਨਾ, ਭੁਪਿੰਦਰ ਸਿੰਘ, ਲਖਵੀਰ ਸਿੰਘ, ਬਲਕਾਰ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਤੇ ਹੋਰ ਵਲੰਟੀਅਰ ਹਾਜ਼ਰ ਸਨ |