18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਬਾਬਾ ਈਸ਼ਰ ਸਿੰਘ ਦੇ ਜਨਮ ਦਿਹਾੜੇ ਤੇ ਬਾਬਾ ਨਰਾਇਣ ਸਿੰਘ ਦੀ ਬਰਸੀ ਸੰਬੰਧੀ 26 ਰੋਜ਼ਾ ਮਹਾਨ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ

ਅਜੀਤ ਡੈਸਕ 15-02-2026
ਹਠੂਰ, 14 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਦੇ ਬਾਨੀ ਮਹਾਂਪੁਰਸ਼ ਸੰਤ ਬਾਬਾ ਨੰਦ ਸਿੰਘ ਜੀ ਤੋਂ ਵਰੋਸਾਏ ਮਹਾਂਪੁਰਸ਼ ਸੱਚਖੰਡਵਾਸੀ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਜਨਮ ਦਿਹਾੜੇ ਅਤੇ ਉਨ੍ਹਾਂ ਤੋਂ ਵਰੋਸਾਏ ਸੱਚਖੰਡਵਾਸੀ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ 13 ਮੰਜ਼ਿਲਾਂ ਨਾਨਕਸਰ ਝੋਰੜਾਂ ਵਿਖੇ ਸਾਲਾਨਾ 26 ਰੋਜ਼ਾ ਮਹਾਨ ਧਾਰਮਿਕ ਸਮਾਗਮ 1 ਮਾਰਚ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਅਗਵਾਈ ਹੇਠ ਆਰੰਭ ਹੋ ਰਹੇ ਹਨ | ਇੰਨ੍ਹਾਂ 26 ਰੋਜ਼ਾ ਸਾਲਾਨਾ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਮੌਜੂਦਾ ਮੁਖੀ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਸਮੂਹ ਸੇਵਾਦਾਰਾਂ ਅਤੇ ਸੰਗਤਾਂ ਨਾਲ ਮੀਟਿੰਗ ਕੀਤੀ | ਇਸ ਸਬੰਧੀ 'ਅਜੀਤ' ਨੂੰ ਜਾਣਕਾਰੀ ਦਿੰਦਿਆਂ ਹਜ਼ੂਰੀ ਸੇਵਾਦਾਰ ਭਾਈ ਗੇਜਾ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਬਿੰਦੀ ਨੇ ਦੱਸਿਆ ਕਿ ਮੁਖੀ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ ਹੇਠ ਗੁਰਦੁਆਰਾ 13 ਮੰਜ਼ਿਲਾ ਨਾਨਕਸਰ ਝੋਰੜਾਂ ਵਿਖੇ 1 ਮਾਰਚ ਨੂੰ ਸਭ ਤੋਂ ਪਹਿਲਾਂ ਅੰਮਿ੍ਤ ਸੰਚਾਰ ਹੋਵੇਗਾ | ਉਪਰੰਤ ਸੱਚਖੰਡਵਾਸੀ ਮਹਾਂਪੁਰਸ਼ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਭੋਰਾ ਸਾਹਿਬ ਵਿਖੇ ਤੁਕ-ਤੁਕ ਵਾਲੇ ਸੰਪਟ ਸ੍ਰੀ ਅਖੰਡ ਪਾਠ ਆਰੰਭ ਹੋਣਗੇ | ਇਸੇ ਤਰ੍ਹਾਂ 2 ਮਾਰਚ ਨੂੰ ਸੱਚਖੰਡਵਾਸੀ ਮਹਾਂਪੁਰਸ਼ ਸੰਤ ਬਾਬਾ ਨਰਾਇਣ ਸਿੰਘ ਜੀ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠਾਂ ਦੀ ਪਹਿਲੀ ਲੜੀ ਦੇ ਸ੍ਰੀ ਅਖੰਡ ਪਾਠ ਪ੍ਰਕਾਸ਼ ਹੋਣਗੇ | ਇੰਨ੍ਹਾਂ 26 ਰੋਜ਼ਾ ਮਹਾਨ ਸਾਲਾਨਾ ਸਮਾਗਮਾਂ ਦੌਰਾਨ ਸੱਤ ਰੋਜਾ ਮੁੱਖ ਸਮਾਗਮ 20 ਮਾਰਚ ਤੋਂ 26 ਮਾਰਚ ਤੱਕ ਕਰਵਾਏ ਜਾਣਗੇ | ਜਿਸ ਵਿਚ 20, 21, 22, 23 ਅਤੇ 24 ਮਾਰਚ ਰਾਤ ਨੂੰ ਰੋਜ਼ਾਨਾ ਕੀਰਤਨ ਦਰਬਾਰ ਸਜੇਗਾ | 25 ਮਾਰਚ ਦੀ ਰਾਤ ਨੂੰ ਤੁਕ ਤੁਕ ਵਾਲੇ ਸੰਪਟ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ | 26 ਮਾਰਚ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇੰਨ੍ਹਾਂ ਸਮਾਗਮਾਂ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਹੈ |
ਪਿਛਲੀ ਖ਼ਬਰ ਪੀਰ ਬਾਬਾ ਹਜ਼ਰਤ ਮੁਹੰਮਦ ਦੀ ਦਰਗਾਹ ਚਕਰ ਵਿਖੇ ਹੋਇਆ 26ਵਾਂ ਸੱਭਿਆਚਾਰਕ ਮੇਲਾ ਯਾਦਗਾਰੀ ਰਿਹਾ ਅਗਲੀ ਖ਼ਬਰ ਪੱਤਰਕਾਰ ਤੇਜਿੰਦਰ ਸਿੰਘ ਚੱਢਾ ਦੇ ਮਾਤਾ ਬਸੰਤ ਕੌਰ ਦਾ ਪਿੰਡ ਸਲੇਮਪੁਰਾ ਵਿਖੇ ਹੋਇਆ ਸਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।