18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪੀਲੀ ਕੁੰਗੀ ਤੋਂ ਬਚਾਅ ਲਈ ਕਿਸਾਨ ਲਗਾਤਾਰ ਕਣਕ ਦੇ ਖੇਤਾਂ ਦਾ ਸਰਵੇਖਣ ਜ਼ਰੂਰ ਕਰਨ- ਖੇਤੀਬਾੜੀ ਮਾਹਿਰ

ਅਜੀਤ ਡੈਸਕ 15-02-2026
ਪਾਇਲ, 14 ਫਰਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)-ਪੰਜਾਬ ਵਿੱਚ ਕਣਕ ਦੀ ਫ਼ਸਲ ਤੇ ਪੀਲੀ ਕੁੰਗੀ ਦਾ ਸ਼ੁਰੂਆਤੀ ਹਮਲਾ ਹਰ ਸਾਲ ਨੀਮ ਪਹਾੜੀ ਇਲਾਕਿਆਂ ਰੋਪੜ, ਅਨੰਦਪੁਰ ਸਾਹਿਬ, ਨੂਰਪੁਰ ਬੇਦੀ, ਗੜ੍ਹਸ਼ੰਕਰ, ਨਵਾਂ ਸ਼ਹਿਰ, ਬਲਾਚੌਰ, ਹੁਸ਼ਿਆਰਪੁਰ, ਮਾਹਿਲਪੁਰ, ਮੁਕੇਰੀਆਂ, ਗੁਰਦਾਸਪੁਰ, ਡੇਰਾ ਬਾਬਾ ਨਾਨਕ, ਰਮਦਾਸ, ਕਲਾਨੌਰ, ਪਠਾਨਕੋਟ ਆਦਿ ਵਿੱਚ ਸ਼ੁਰੂ ਹੁੰਦਾ ਹੈ¢ ਪੀਲੀ ਕੁੰਗੀ ਦੇ ਹਮਲੇ ਨਾਲ ਕਣਕ ਦੇ ਪੱਤਿਆਂ ਉੱਪਰ ਪੀਲੇ ਰੰਗ ਦੀਆਂ ਧਾਰੀਆਂ ਬਣ ਜਾਂਦੀਆਂ ਹਨ, ਜਿਨ੍ਹਾਂ ਵਿਚੋਂ ਹਲਦੀਨੁਮਾ ਧੂੜਾ ਨਿਕਲਦਾ ਨਜ਼ਰ ਆਉਂਦਾ ਹੈ¢ ਜੇਕਰ ਪੀਲੀ ਕੁੰਗੀ ਨਾਲ ਪ੍ਰਭਾਵਿਤ ਪੱਤਿਆਂ ਨੂੰ ਛੂਹਿਆ ਜਾਵੇ ਤਾਂ ਹਲਦੀਨੁਮਾ ਧੂੜਾ ਉਂਗਲੀਆਂ ਉਤੇ ਪ੍ਰਤੱਖ ਨਜ਼ਰ ਆਉਂਦਾ ਹੈ¢ਇਸ ਪੀਲੇ ਧੂੜੇ ਤੋਂ ਹੀ ਪੀਲੀ ਕੁੰਗੀ ਦੀ ਪਹਿਚਾਣ ਕੀਤੀ ਜਾ ਸਕਦੀ ਹੈ¢ ਖੇਤ ਵਿੱਚ ਪੀਲੀ ਕੁੰਗੀ ਨਾਲ ਪ੍ਰਭਾਵਿਤ ਬੂਟੇ ਧੌੜੀਆ ਦੀ ਸ਼ਕਲ ਵਿੱਚ ਦਿਖਾਈ ਦਿੰਦੇ ਹਨ¢ ਪੀਲੀ ਕੁੰਗੀ ਦਾ ਧੂੜਾ ਨੇੜੇ ਦੇ ਖੇਤਾਂ ਵਿੱਚ ਹਵਾ ਦੇ ਨਾਲ ਫੈਲ ਜਾਂਦਾ ਹੈ, ਜਿਸ ਨਾਲ ਬਿਮਾਰੀ ਦੂਰ ਤੱਕ ਫੈਲ ਜਾਂਦੀ ਹੈ¢ ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀ ਫ਼ਸਲ ਦਾ ਲਗਾਤਾਰ ਸਰਵੇਖਣ ਕਰਨ ਅਤੇ ਜੇਕਰ ਬਿਮਾਰੀ ਦੇ ਲੱਛਣ ਨਜ਼ਰ ਆਉਣ ਤਾਂ ਆਪਣੇ ਨੇੜਲੇ ਕਿ੍ਸ਼ੀ ਵਿਗਿਆਨ ਕੇਂਦਰ, ਫਾਰਮ ਸਲਾਹਕਾਰ ਸੇਵਾ ਕੇਂਦਰ ਜਾਂ ਯੂਨੀਵਰਸਿਟੀ ਦੇ ਮਾਹਿਰਾਂ ਨਾਲ ਸੰਪਰਕ ਕਰਨ¢ ਪੀਲੀ ਕੁੰਗੀ ਦੀ ਪੁਸ਼ਟੀ ਹੋਣ ਤੋਂ ਬਾਅਦ ਇਨ੍ਹਾਂ ਧੌੜੀਆਂ ਉਤੇ ਅਤੇ ਆਲੇ-ਦੁਆਲੇ ਦੀ ਫ਼ਸਲ ਤੇ 300 ਗ੍ਰਾਮ ਤਾਕਤ 75 ਡਬਲਯੂ ਪੀ (ਕੈਪਟਾਨ + ਹੈਕਸਾਕੋਨਾਜ਼ੋਲ) ਜਾਂ 200 ਗ੍ਰਾਮ ਕੈਵੀਅਟ 25 ਡਬਲਯੂ ਜੀ (ਟੈਬੂਕੋਨਾਜ਼ੋਲ) ਜਾਂ 120 ਗ੍ਰਾਮ ਨਟੀਵੋ 21 75 ਡਬਲਯੂ ਜੀ (ਟ੍ਰਾਈਫਲੋਕਸੀਸਟ੍ਰੋਬਿਨ+ ਟੈਬੂਕੋਨਾਜ਼ੋਲ) ਜਾਂ 200 ਮਿਲੀਲਿਟਰ ਅੰਮਪੈਕਟ ਐਕਸਟਰਾ (ਐਜ਼ੋਕਸੀਸਟ੍ਰੋਬਿਨ + ਸਾਇਪਰਾਕੋਨਾਜ਼ੋਲ) ਜਾਂ 200 ਮਿਲ਼ੀਲਿਟਰ ਉਪੇਰਾ 18.3 ਐਸ ਈ (ਪਾਈਰੈਕਲੋਸਟ੍ਰੋਬਿਨ + ਇਪੋਕਸੀਕੋਨਾਜ਼ੋਲ) ਜਾਂ 20 ਮਿਲੀਲਿਟਰ ਕਸਟੋਡੀਆ 320 ਐਸ. ਸੀ. (ਐਜ਼ੋਕਸੀਸਟ੍ਰੋਬਿਨ + ਟੈਬੂਕੋਨਾਜ਼ੋਲ) ਜਾਂ 200 ਮਿਲੀਲਿਟਰ ਟਿਲਟ 25 ਈ. ਸੀ./ਸ਼ਾਈਨ 25 ਈ ਸੀ/ਬੰਪਰ 25 ਈ. ਸੀ./ਸਟਿਲਟ 25 ਈ. ਸੀ/ਕੰਪਾਸ 25 ਈ. ਸੀ./ਮਾਰਕਜ਼ੋਲ 25 ਈ. ਸੀ. (ਪ੍ਰੋਪੀਕੋਨਾਜ਼ੋਲ) ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰ ਦਿਓ ਤਾਂ ਜੋ ਪੀਲੀ ਕੁੰਗੀ ਦੇ ਹਮਲੇ ਨੂੰ ਉਥੇ ਹੀ ਰੋਕਿਆ ਜਾ ਸਕੇ¢
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਮਲੌਦ ਨੇ ਕਿਤਾਬ ਰਿਲੀਜ਼ ਅਤੇ ਰੂਬਰੂ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਸੰਬੰਧੀ ਤਿੰਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।