ਦੋਰਾਹਾ, 14 ਫਰਵਰੀ (ਮਨਜੀਤ ਸਿੰਘ ਗਿੱਲ)-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ¢ ਇਸ ਦੇ ਨਾਲ ਹੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਦੁਆਰਾ ਸਾਰਿਆਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਉਪ-ਪ੍ਰਧਾਨ ਪਵਿੱਤਰਪਾਲ ਸਿੰਘ ਪਾਂਗਲੀ, ਡਾਇਰੈਕਟਰ ਰੂਪਿੰਦਰ ਕੌਰ ਬਰਾੜ, ਇੰਦਰ ਸਿੰਘ, ਭੁਪਿੰਦਰ ਸਿੰਘ ਓਬਰਾਏ, ਰਵਿੰਦਰ ਸਿੰਘ ਮਲਹਾਂਸ, ਅਤੇ ਹੋਰ ਮੈਂਬਰਾਂ ਨੇ ਸ਼ੈਸ਼ਨ 2024-25 ਦੇ ਨਰਸਰੀ ਤੋਂ ਲੈ ਕੇ ਗਿਆਰਵੀਂ ਜਮਾਤ ਦੇ ਸਾਰੇ ਸੈਕਸ਼ਨਾਂ ਵਿਚੋਂ ਪਹਿਲਾ, ਦੂਜਾ ਅਤੇ ਤੀਜਾ ਦਰਜਾ ਹਾਸਿਲ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ | ਇਸ ਮੌਕੇ 'ਤੇ ਹਰਜੀਵਨਪਾਲ ਸਿੰਘ ਗਿੱਲ, ਕਾਲਜ ਪਿ੍ੰਸੀਪਲ ਸਰਵਜੀਤ ਕੌਰ ਬਰਾੜ, ਪੋ੍ਰਫੈਸਰ ਰਣਜੀਤ ਕੌਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ¢ ਸਕੂਲ ਪ੍ਰਬੰਧਕ ਬੋਰਡ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਨੇ ਕਿਹਾ ਕਿ ਹਰ ਇੱਕ ਮਨੁੱਖ ਦੀ ਜ਼ਿੰਦਗੀ ਵਿੱਚ ਤਰੱਕੀ ਪ੍ਰਾਪਤ ਕਰਨ ਲਈ ਚੰਗੀਆਂ ਮਨੁੱਖੀ ਕਦਰਾਂ-ਕੀਮਤਾਂ ਅਤੇ ਚੰਗੀ ਜੀਵਨ-ਜਾਚ ਥੰਮ੍ਹ ਦਾ ਕੰਮ ਕਰਦੀਆਂ ਹਨ, ਇਸ ਲਈ ਅਧਿਆਪਕਾਂ ਨੂੰ ਵਿੱਦਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਇਹਨਾਂ ਸਭ ਕੰਮਾਂ ਲਈ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ¢ਕਾਰਜਕਾਰੀ ਪ੍ਰਬੰਧਕ ਰੁਪਿੰਦਰ ਕੌਰ ਬਰਾੜ ਨੇ ਸਕੂਲ ਦੀਆਂ ਸਾਲਾਨਾ ਅਤੇ ਬੋਰਡ ਪ੍ਰੀਖਿਆਵਾਂ ਲਈ ਸਾਰੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਅੰਤ ਵਿਚ ਸਕੂਲ ਪਿ੍ੰਸੀਪਲ ਡਾ. ਡੀ. ਪੀ. ਠਾਕੁਰ ਦੁਆਰਾ ਸਾਰੇ ਹਾਜ਼ਰੀਨ ਜਿਨ੍ਹਾਂ ਨੇ ਆਪਣਾ ਕੀਮਤੀ ਸਮਾਂ ਕੱਢ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ ਦਾ ਧੰਨਵਾਦ ਕੀਤਾ ਗਿਆ¢