ਸਾਹਨੇਵਾਲ, 14 ਫਰਵਰੀ (ਹਨੀ ਚਾਠਲੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਸਮੇਂ-ਸਮੇਂ ਸਿਰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਦੇ ਕਾਰਨ ਸੂਬੇ ਦੇ ਹਰ ਵਰਗ ਵਿਚ ਖ਼ੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਧਰਮਿੰਦਰ ਕੁਮਾਰ ਕਾਲੀ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ, ਕਾਲੀ ਤੇ ਦੀਨੂੰ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਵਿਚ 'ਆਪ' ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੀਤੇ ਦਿਨੀਂ ਜੋ ਪੰਜਾਬ ਵਾਸੀਆਂ ਲਈ 10 ਲੱਖ ਰੁਪਏ ਦਾ ਮੁਫ਼ਤ ਇਲਾਜ ਕਰਵਾਉਣ ਲਈ ਸਹੂਲਤ ਹਰ ਪਰਿਵਾਰ ਲਈ 'ਸਿਹਤ ਯੋਜਨਾ' ਸ਼ੁਰੂ ਕੀਤੀ ਹੈ, ਉਹ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ¢