18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਰਸਵਤੀ ਮਾਡਲ ਸੀ. ਸੈ. ਸਕੂਲ ਦੋਰਾਹਾ ਵਿਚ ਕਰਾਈਆਂ ਸਾਲਾਨਾ ਖੇਡਾਂ

ਅਜੀਤ ਡੈਸਕ 15-02-2026
ਦੋਰਾਹਾ, 14 ਫਰਵਰੀ (ਪੱਤਰ ਪ੍ਰੇਰਕ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿੱਚ ਸਾਲਾਨਾ ਖੇਡਾਂ ਬੜੇ ਉਤਸ਼ਾਹ ਨਾਲ ਕਰਵਾਈਆਂ ਗਈਆਂ ¢ ਇਸ ਸਮਾਰੋਹ ਵਿੱਚ ਪ੍ਰੋਫੈਸਰ ਐਮ. ਐਸ. ਭੰਡਾਰੀ ਨੇ ਮੁੱਖ ਮਹਿਮਾਨ ਦੇ ਨਾਲ਼ ਡਾਇਰੈਕਟਰ ਡੀ. ਐਸ. ਗੁਸਾਈਾ, ਆਸ਼ਾ ਗੁਸਾਈਾ ਅਤੇ ਨਲਿਨੀ ਗੁਸਾਈਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ¢ ਸਕੂਲ ਮੁਖੀ ਪ੍ਰੀਤੀਸ਼ ਗੁਸਾਈਾ ਨੇ ਮਹਿਮਾਨਾਂ ਦਾ ਸਕੂਲ ਪਹੁੰਚਣ 'ਤੇ ਤਹਿ ਦਿਲੋਂ ਸਵਾਗਤ ਕੀਤਾ¢ ਸਮਾਰੋਹ ਦੀ ਸ਼ੁਰੂਆਤ ਪ੍ਰੋਫ. ਐੱਮ. ਐੱਸ. ਭੰਡਾਰੀ ਨੇ ਹਵਾ ਵਿੱਚ ਗੁਬਾਰਿਆਂ ਨੂੰ ਉੜਾ ਕੇ ਕੀਤੀ¢ ਬੱਚਿਆਂ ਵੱਲੋਂ ਮਾਰਚ ਪਾਸਟ ਕਰਨ ਤੋਂ ਬਾਅਦ ਯੋਗਾ ਪ੍ਰਦਰਸ਼ਨ ਕੀਤਾ ਗਿਆ ¢ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਟਕਾ ਦੌੜ, ਤਿੰਨ ਟੰਗੀ, 100 ਤੇ 200 ਮੀਟਰ ਦੌੜ, ਲੰਮੀ ਛਾਲ ਅਤੇ ਗੋਲਾ ਸਿੱਟਣ ਆਦਿ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤੇ¢ ਅੰਤ ਵਿੱਚ ਮੁੱਖ ਮਹਿਮਾਨ ਨੇ ਜੇਤੂ ਬੱਚਿਆਂ ਨੂੰ ਇਨਾਮ ਵੰਡਣ ਸਮੇਂ ਖੇਡਾਂ ਵਿੱਚ ਸਰਗਰਮ ਭਾਗ ਲੈਣ ਅਤੇ ਪੜ੍ਹਾਈ ਵਿੱਚ ਵੀ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ¢ ਸਕੂਲ ਮੁਖੀ ਪ੍ਰਤਿਸ਼ ਗੁਸਾਈਾ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਇਸ ਸਫਲ ਪ੍ਰੋਗਰਾਮ ਲਈ ਵਧਾਈਆਂ ਦਿੱਤੀਆਂ¢
ਪਿਛਲੀ ਖ਼ਬਰ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪ੍ਰਤਿਭਾ ਖੋਜ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਖੰਨਾ-8 ਦੇ ਬੱਚ... ਅਗਲੀ ਖ਼ਬਰ ਸਵਾਮੀ ਵਿਵੇਕਾਨੰਦ ਕਾਲਜ ਆਫ਼ ਨਰਸਿੰਗ ਵਿਚ ਵਿਦਾਇਗੀ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।